bone-fracture-high-fever-and-pain-behind-the-eyes-may-be-dengue-investigation-is-necessary-dr-ramandeep-kaur

ਹੱਡ ਭੰਨਣੀ,ਤੇਜ ਬੁਖਾਰ ਅਤੇ ਅੱਖਾਂ ਪਿੱਛੇ ਦਰਦ,ਹੋ ਸਕਦਾ ਡੇਂਗੂ,ਜਾਂਚ ਜਰੂਰੀ - ਡਾ. ਰਮਨਦੀਪ ਕੌਰ

Aug5,2025 | Narinder Kumar | Ludhiana

ਸਿਹਤ ਵਿਭਾਗ ਨੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ


ਬਰਸਾਤੀ ਮੌਸਮ ਵਿੱਚ ਡੇਂਗੂ, ਮਲੇਰੀਆ, ਚਿਕਨਗੁਨੀਆ, ਟਾਇਫਾਇਡ, ਹੈਜਾ ਅਤੇ ਹੈਪੈਟਾਈਟਿਸ ਵਰਗੀਆਂ ਬਿਮਾਰੀਆਂ ਦੇ ਮਾਮਲੇ ਵੱਧਣ ਦੀ ਸੰਭਾਵਨਾ ਰਹਿੰਦੀ ਹੈ। ਇਸ ਮੌਸਮ ਵਿੱਚ ਮੱਛਰਾਂ ਦੀ ਪੈਦਾਇਸ਼ ਵਧਣ ਨਾਲ ਇਹਨਾਂ ਰਾਹੀਂ ਫੈਲਣ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ ।ਇਸ ਮੌਸਮ ਵਿੱਚ ਹਰ ਨਾਗਰਿਕ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਹੋਣਾ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਤਾਂ ਕਿ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ,ਹੱਡੀਆਂ,ਜੋੜਾਂ ਅਤੇ ਅੱਖਾਂ ਪਿੱਛੇ ਦਰਦ ਹੁੰਦਾ ਹੈ ਤਾਂ ਉਸ ਨੂੰ ਡੇਂਗੂ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਚਿਕਨਗੁਨੀਆ ਅਤੇ ਮਲੇਰੀਆ ਆਦਿ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਹਨ। ਹੈਪੇਟਾਈਟਿਸ ਏ ਅਤੇ ਈ ,ਹੈਜਾ,ਟਾਈਫਾਈਡ ਆਦਿ ਦੂਸ਼ਿਤ ਪਾਣੀ ਅਤੇ ਦੂਸ਼ਿਤ ਖਾਣੇ ਰਾਹੀ ਹੁੰਦੀਆਂ ਹਨ।

ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ ।ਬਰਸਾਤੀ ਮੌਸਮ ਮੌਸਮ ਵਿੱਚ ਫਿਲਟਰ ਜਾਂ ਕਲੋਰੋਨੇਟ ਕੀਤਾ ਜਾਂ ਉਬਲਿਆ ਹੋਇਆ ਪਾਣੀ ਹੀ ਪੀਣ ਲਈ ਵਰਤਣਾ ਚਾਹੀਦਾ ਹੈ ।

ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ,ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਅਤੇ ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ।

ਸੜਕਾਂ ’ਤੇ ਮਿਲਣ ਵਾਲੇ ਖਾਣੇ ਅਤੇ ਬਾਸੀ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਜੇਕਰ ਬੁਖਾਰ, ਉਲਟੀ, ਦਸਤ, ਜਾਂ ਹੋਰ ਕੋਈ ਲੱਛਣ ਮਹਿਸੂਸ ਹੋਣ, ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿਚ ਸੰਪਰਕ ਕਰਕੇ ਜਾਂਚ ਕਾਰਵਾਈ ਜਾਵੇ ।

ਇਸ ਸਬੰਧ ਵਿੱਚ ਅੱਜ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਤ ਵਿਖੇ ਲਗਭਗ 1200 ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਅਧਿਆਪਕਾਂ ਨੂੰ ਡੇਂਗੂ ਮਲੇਰੀਆ ਚਿਕਨਗੁਨੀਆ ਹੈਜਾ,ਹੈਪੇਟਾਈਟਿਸ,ਟਾਈਫਾਈਡ ਅਤੇ ਅੰਤੜੀ ਰੋਗ ਆਦਿ ਮੌਸਮੀ ਬੀਮਾਰੀਆਂ ਤੋਂ ਬਚਾਅ ਸਬੰਧੀ ਨੂੰ ਜਾਗਰੂਕ ਕੀਤਾ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸੀਮਾ ਅਗਰਵਾਲ ਅਤੇ ਸਕੂਲ ਅਧਿਆਪਕ ਹਾਜ਼ਰ ਸਨ ।

bone-fracture-high-fever-and-pain-behind-the-eyes-may-be-dengue-investigation-is-necessary-dr-ramandeep-kaur



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB