ਲੁਧਿਆਣਾ ਜ਼ਿਲ੍ਹੇ ਦੀ ਸਿਹਤ ਵਿਵਸਥਾ ਨੂੰ ਮਜ਼ਬੂਤ ਅਤੇ ਐਮਰਜੈਂਸੀ ਹਾਲਾਤਾਂ ਦੇ ਪ੍ਰਭਾਵਸ਼ਾਲੀ ਇਲਾਜ ਲਈ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਭਾਰਤੀ ਚਿਕਿਤਸਾ ਅਨੁਸੰਧਾਨ ਪਰੀਸ਼ਦ (ICMR) ਦੇ ਨੈਸ਼ਨਲ ਹੈਲਥ ਰਿਸਰਚ ਪ੍ਰਾਇਓਰਟੀ (NHRP) ਪ੍ਰੋਜੈਕਟ “India-EMS”, ਅਤੇ ਕ੍ਰਿਸਚਨ ਮੈਡੀਕਲ ਕਾਲਜ (CMC), ਲੁਧਿਆਣਾ ਵੱਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਐਮਰਜੈਂਸੀ ਸਾਜੋ-ਸਾਮਾਨ (Defibrillators, Multiparamonitors ਅਤੇ ECG ਮਸ਼ੀਨਾਂ) ਦਿੱਤੀਆਂ ਗਈਆਂ ਹਨ।
ਇਸ ਪ੍ਰੋਜੈਕਟ ਦੀ ਸਫਲ ਤਾਮੀਲ ਵਿੱਚ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਹਿਮ ਭੂਮਿਕਾ ਰਹੀ। ਉਨ੍ਹਾਂ ਨੇ ਪ੍ਰੋਜੈਕਟ ਦੇ ਪ੍ਰਿੰਸੀਪਲ ਇੰਵੈਸਟੀਗੇਟਰ ਡਾ. ਜੇ. ਡੀ. ਪੇਂਡੀਅਨ ਨਾਲ ਇਕ ਆਧਿਕਾਰਿਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕਰਕੇ ਇਹ ਸਹਿਯੋਗਕ ਮੁਹਿੰਮ ਸ਼ੁਰੂ ਕੀਤੀ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ICMR, ਅਤੇ ਕ੍ਰਿਸਚਨ ਮੈਡੀਕਲ ਕਾਲਜ ਦੇ ਲਗਾਤਾਰ ਸਹਿਯੋਗ ਨਾਲ ਇਹ ਉਪਰਾਲਾ ਹਕੀਕਤ ਬਣਿਆ ਹੈ।
ਡਾ. ਰਮਨਦੀਪ ਕੌਰ, ਜੋ ਕਿ ਲੁਧਿਆਣਾ ਜ਼ਿਲ੍ਹੇ ਦੀ ਸਿਹਤ ਮਸ਼ੀਨਰੀ ਦੀ ਅਗਵਾਈ ਕਰ ਰਹੀਆਂ ਹਨ, ਨੇ ਕਿਹਾ, "ਇਹ ਉਪਕਰਣ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਕੇਸਾਂ ਦੇ ਇਲਾਜ ਲਈ ਖਾਸ ਅਹਿਮ ਹੋਣਗੇ। ਇਹ ਸਾਡੀ ਟੀਮ ਨੂੰ ਜ਼ਿੰਦੀਗੀਆਂ ਬਚਾਉਣ ਵਿੱਚ ਜ਼ਿਆਦਾ ਤੀਬਰ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਨ ਯੋਗ ਬਣਾਉਣਗੇ।"
ਇਹ ਉਪਕਰਣ ਤੁਰੰਤ ਲੁਧਿਆਣਾ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਐਮਰਜੈਂਸੀ ਵਿਭਾਗਾਂ ਵਿੱਚ ਸਥਾਪਿਤ ਕੀਤੇ ਜਾਣਗੇ, ਤਾਂ ਜੋ ਦਿਲ ਦੇ ਦੌਰੇ, ਸਟ੍ਰੋਕ, ਟਰੌਮਾ ਜਾਂ ਹੋਰ ਐਮਰਜੈਂਸੀ ਹਾਲਾਤਾਂ ਦਾ ਤੁਰੰਤ ਇਲਾਜ ਹੋ ਸਕੇ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)