ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ।
ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ ਵਿੱਚੋਂ ਦੋ ਕੈਡਿਟ, ਹਾਲ ਹੀ ਵਿੱਚ ਏਝੀਮਾਲਾ ਵਿਖੇ ਭਾਰਤੀ ਜਲ ਸੈਨਾ ਅਕੈਡਮੀ, ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ ਸਨ।
ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਕੈਡਿਟਾਂ ਅਤੇ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਵਾਈਸ ਐਡਮਿਰਲ ਸੰਜੇ ਵਾਤਸਯਨ ਨੇ , ਪੰਜਾਬ ਦੀ ਸਮੁੰਦਰੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦਾ ਹਵਾਲਾ ਦਿੰਦਿਆਂ ਸੂਬੇ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਰਾਸ਼ਟਰੀ ਰੱਖਿਆ, ਸਮੁੰਦਰੀ ਹਿੱਤਾਂ ਦੀ ਰਾਖੀ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੇ ਵੱਕਾਰ ਨੂੰ ਪੇਸ਼ ਕਰਨ ਵਿੱਚ ਭਾਰਤੀ ਜਲ ਸੈਨਾ ਦੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਈਸ ਐਡਮਿਰਲ ਸੰਜੇ ਵਾਤਸਯਨ ਨਾਲ ਹੋਈ ਗੱਲਬਾਤ ਅਤੇ ਅਸਲ ਜੀਵਨ ਦੇ ਫੌਜੀ ਉਪਕਰਣਾਂ ਬਾਰੇ ਅਹਿਮ ਜਾਣਕਾਰੀ ਕੈਡਿਟਾਂ ਨੂੰ ਲੀਡਰਸ਼ਿਪ, ਟੀਮ ਵਰਕ ਅਤੇ ਸਮੱਸਿਆ ਹੱਲ ਕਰਨ ਜ਼ਰੂਰੀ ਹੁਨਰ ਵਿਕਸਤ ਕਰਨ ਵਿੱਚ ਮਦਦ ਕਰੇਗੀ। ਇਹ ਸਮਾਗਮ ਕੈਡਿਟਾਂ ਵਿੱਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਸੇਵਾ ਦੀ ਭਾਵਨਾ ਪੈਦਾ ਕਰੇਗਾ, ਜੋ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਅਤੇ ਇਸ ਤੋਂ ਅੱਗੇ ਚੁਣੌਤੀਪੂਰਨ ਕਰੀਅਰ ਲਈ ਤਿਆਰ ਕਰੇਗਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਉਨ੍ਹਾਂ ਨੌਜਵਾਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਪੂਰਾ ਕਰਨ ਲਈ ਲੋੜੀਂਦੇ ਸਰੋਤ ਅਤੇ ਮੌਕੇ ਯਕੀਨੀ ਬਣਾਏ ਜਾ ਸਕਣ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB