*• ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸੂਬੇ ਦਾ" />

five-alumni-of-mrsafpi-commissioned-into-indian-army-and-indian-air-force

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

Dec13,2025 | Narinder Kumar | Chandigarh

*• ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ।
ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ।
ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ਸੇਵਾਮੁਕਤ ਪੀਐਸਪੀਸੀਐਲ ਜੇਈ ਹਨ ਅਤੇ ਵਿਨਾਇਕ ਸ਼ਰਮਾ (ਪਠਾਨਕੋਟ) ਜਿਸ ਦੇ ਮਾਤਾ-ਪਿਤਾ ਪ੍ਰਾਇਵੇਟ ਸੈਕਟਰ ਵਿੱਚ ਸੇਵਾਵਾਂ ਨਿਭਾ ਰਹੇ ਹਨ, ਸ਼ਾਮਲ ਹਨ।
ਇੱਕ ਹੋਰ ਕੈਡੇਟ, ਕੁਸ਼ ਪਾਂਡਿਆ (ਲੁਧਿਆਣਾ), ਨੂੰ ਹੈਦਰਾਬਾਦ ਦੇ ਡੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏਐਫਏ) ਵਿਖੇ 216ਵੇਂ ਕੋਰਸ ਤੋਂ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ। ਇਸ ਪਰੇਡ ਦਾ ਨਿਰੀਖਣ ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ, ਚੀਫ਼ ਆਫ਼ ਡਿਫੈਂਸ ਸਟਾਫ ਵੱਲੋਂ ਕੀਤਾ ਗਿਆ। ਕੁਸ਼ ਭਾਰਤੀ ਸੈਨਾਵਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਪਰਿਵਾਰ ਨਾਲ ਸਬੰਧਤ ਹੈ। ਉਸਦੇ ਪਿਤਾ ਇੱਕ ਸੇਵਾਮੁਕਤ ਆਈਏਐਫ ਗਰੁੱਪ ਕੈਪਟਨ ਹਨ ਅਤੇ ਉਸਦੀ ਮਾਂ ਆਰਮੀ ਮੈਡੀਕਲ ਕਾਰਪਸ ਵਿੱਚ ਇੱਕ ਸੇਵਾਮੁਕਤ ਲੈਫਟੀਨੈਂਟ ਕਰਨਲ ਹਨ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮਆਰਐਸਏਐਫਪੀਆਈ ਦੇ ਸਾਬਕਾ ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ 'ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕੈਡਿਟਾਂ ਨੂੰ ਅਧਿਕਾਰੀਆਂ ਵਜੋਂ ਆਪਣੇ ਕਰੀਅਰ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦਾ ਸਿਰ ਹੋਰ ਉੱਚਾ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰ ਰਹੀ ਹੈ।
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਬਕਾ ਕੈਡਿਟਾਂ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਵਧਾਈ ਦਿੰਦਿਆਂ, ਉਨ੍ਹਾਂ ਨੂੰ ਭਾਰਤੀ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ ਅਤੇ ਦੇਸ਼, ਸੂਬੇ ਅਤੇ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੰਜ ਕੈਡਿਟਾਂ ਦੀ ਨਿਯੁਕਤੀ ਨਾਲ, ਹੁਣ ਤੱਕ ਐਮਆਰਐਸਏਐਫਪੀਆਈ ਦੇ ਕੁੱਲ 186 ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

five-alumni-of-mrsafpi-commissioned-into-indian-army-and-indian-air-force



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB