ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ।
ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਲੜਕੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਿਤ ਕੀਤਾ ਸੀ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਅਧੀਨ ਹੈ। ਇਹ ਵੀ ਦੱਸਣਯੋਗ ਹੈ ਕਿ ਇੱਕ ਨਵੇਂ ਬਲਾਕ, ਜਿਸਦਾ ਨਾਮ ਫੀਲਡ ਮਾਰਸ਼ਲ ਐਸਐਚਐਫਜੇ ਮਾਨੇਕਸ਼ਾ ਦੇ ਨਾਮ 'ਤੇ ਰੱਖਿਆ ਗਿਆ ਹੈ, ਦਾ ਉਦਘਾਟਨ ਨਵੰਬਰ 2025 ਵਿੱਚ ਕੀਤਾ ਗਿਆ ਸੀ।
ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
soaring-high-two-mohali-girls-commissioned-as-flying-officers-in-indian-air-force
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB