ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਿਆ ਜਾਂਦਾ ਹੈ ਤਾਂ ਪੰਜਾਬ ਦੇ ਚਾਰ ਹਵਾਈ ਅੱਡਿਆਂ ਵਿੱਚੋਂ ਦੋ ਦਾ ਨਾਮ ਸਤਿਕਾਰਯੋਗ ਗੁਰੂਆਂ ਦੇ ਨਾਮ 'ਤੇ ਅਤੇ ਦੋ ਦਾ ਨਾਮ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, "ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਦਾ ਨਾਮ ਗੁਰੂਆਂ ਦੇ ਨਾਮ 'ਤੇ ਰੱਖਿਆ ਗਿਆ ਹੈ, ਜਦੋਂ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ, ਹਲਵਾਰਾ ਸਾਡੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।"
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਭਗਤੀ ਲਹਿਰ ਦੇ ਮਹਾਨ ਗੁਰੂ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, "ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਦਿਖਾਇਆ ਗਿਆ ਰਾਹ ਸਾਡੀ ਸਰਕਾਰ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਮੁੱਖ ਥੰਮ੍ਹ ਹੈ।" ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਰਿਹਾ ਕਿਉਂਕਿ ਪ੍ਰਧਾਨ ਮੰਤਰੀ ਨੇ ਇਸ ਸ਼ੁਭ ਮੌਕੇ 'ਤੇ ਦੋ ਹਵਾਈ ਅੱਡੇ ਲੋਕਾਂ ਨੂੰ ਸਮਰਪਿਤ ਕੀਤੇ।
ਹਲਵਾਰਾ ਹਵਾਈ ਅੱਡੇ ਦੀ ਰਣਨੀਤਕ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਨੇ ਸਾਲਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਹੈ ਅਤੇ ਮਹੱਤਵਪੂਰਨ ਕਾਰਜਾਂ ਦੌਰਾਨ ਹਥਿਆਰਬੰਦ ਸੈਨਾਵਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਹਲਵਾਰਾ ਵਿਖੇ ਟਰਮੀਨਲ, ਜਿਸ ਨੂੰ ਹੁਣ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਨੂੰ ਵਿਕਸਤ ਕਰਨ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਹਵਾਈ ਅੱਡੇ ਤੋਂ ਸੰਪਰਕ ਵਧਾਉਣ ਲਈ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ।"
ਪਹਿਲਾਂ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 22 ਮਾਰਚ, 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ, ਹਲਵਾਰਾ, ਲੁਧਿਆਣਾ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ, "ਗਦਰ ਪਾਰਟੀ ਦੇ ਇੱਕ ਸਰਗਰਮ ਆਗੂ ਵਜੋਂ, ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੇ ਅੰਦਰ ਭਾਰਤ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣਾ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਇੱਕ ਨਿਮਰ ਸ਼ਰਧਾਂਜਲੀ ਹੋਵੇਗੀ।"
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਸਾਡੀ ਸਰਕਾਰ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਇੱਕ ਅਨਿੱਖੜਵਾਂ ਅੰਗ ਹੈ।"
punjab-cm-bhagwant-singh-mann-appeals-for-halwara-airport-to-be-named-after-shaheed-kartar-singh-sarabha
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB