ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾ" />

portraits-of-20-prominent-writers-and-scholars-installed-at-punjab-bhawan-new-delhi

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

Feb17,2026 | Narinder Kumar | New Delhi/chandigarh

ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਹੁਣ ਤੱਕ ਪਹਿਲਾਂ ਲਗਾਈਆਂ ਗਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪ੍ਰਿੰਸੀਪਲ ਸੁਜਾਨ ਸਿੰਘ, ਸ. ਜਸਵੰਤ ਸਿੰਘ ਕੰਵਲ, ਸ. ਨਾਨਕ ਸਿੰਘ, ਡਾ. ਹਰਭਜਨ ਸਿੰਘ, ਸ੍ਰੀਮਤੀ ਦਲੀਪ ਕੌਰ ਟਿਵਾਣਾ, ਸ੍ਰੀ ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸ਼੍ਰੀਮਤੀ ਸੁਖਵੰਤ ਕੌਰ ਮਾਨ, ਸ. ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਸ਼੍ਰੀ ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਸ਼੍ਰੀ ਮੋਹਨਜੀਤ, ਸ਼੍ਰੀ ਪਰਮਿੰਦਰਜੀਤ ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ।
ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ ਵਿੱਚ ਲਗਾਈਆਂ ਗਈਆਂ। ਸ੍ਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਦੇ ਕਰਮਚਾਰੀਆਂ ਵੱਲੋਂ ਇਹ ਕਾਰਜ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਆਲੋਕ ਚਾਵਲਾ ਦੀ ਨਿਗਰਾਨੀ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਪੰਜਾਬ ਭਵਨ ਵਿੱਚ ਪੰਜਾਬੀਅਤ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਆਸਿਤਾ ਸ਼ਰਮਾ ਨੇ ਕਿਹਾ ਕਿ ਆਉਂਣ ਵਾਲੇ ਸਮੇਂ ਵਿੱਚ ਭਾਸ਼ਾ ਵਿਭਾਗ ਦੀ ਸਥਾਨਕ ਲਾਇਬਰੇਰੀ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਾ ਕੇ ਇਸ ਨੂੰ ਇਥੇ ਆਉਣ ਅਤੇ ਠਹਿਰਨ ਵਾਲੀਆਂ ਸ਼ਖ਼ਸੀਅਤਾਂ ਲਈ ਆਕਰਸ਼ਕ ਬਣਾਇਆ ਜਾਵੇਗਾ।

portraits-of-20-prominent-writers-and-scholars-installed-at-punjab-bhawan-new-delhi



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB