•*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ" />

mohali-s-aryan-dutt-commissioned-into-elite-4-horse-regiment-of-indian-army

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

Mar7,2026 | Narinder Kumar | Chandigarh

•*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਆਰੀਅਨ ਨੇ ਸੈਨਾ ਵਿੱਚ ਅਫਸਰ ਬਣ ਕੇ ਆਪਣੀ ਪਰਿਵਾਰਕ ਵਿਰਾਸਤ ਨੂੰ ਕਾਇਮ ਰੱਖਿਆ*
• *ਅਮਨ ਅਰੋੜਾ ਨੇ ਆਰੀਅਨ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ; ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ*

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ।
ਆਰੀਅਨ ਦੱਤ, ਜੋ ਹੁਣ ਰਸਮੀ ਤੌਰ 'ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ।
ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਆਰੀਅਨ ਦੱਤ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਐਮਆਰਐਸਏਐਫਪੀਆਈ ਦੇ ਪਹਿਲੇ ਕੈਡਿਟ ਬਣ ਗਏ ਹਨ। ਉਕਤ ਰੈਜੀਮੈਂਟ ਨਾ ਸਿਰਫ਼ ਆਪਣੀ ਬਹਾਦਰੀ ਅਤੇ ਵਿਲੱਖਣ ਸੇਵਾ ਰਿਕਾਰਡ ਲਈ ਮਸ਼ਹੂਰ ਹੈ, ਬਲਕਿ ਇਸਦਾ ਸੰਸਥਾ ਨਾਲ ਇੱਕ ਵਿਸ਼ੇਸ਼ ਸਬੰਧ ਵੀ ਹੈ, ਕਿਉਂਕਿ ਇਹ ਇਸ ਇੰਸਟੀਚਿਊਟ ਦੇ ਸੰਸਥਾਪਕ ਡਾਇਰੈਕਟਰ, ਮੇਜਰ ਜਨਰਲ ਬੀਐਸ ਗਰੇਵਾਲ, ਵੀਐਸਐਮ (ਸੇਵਾਮੁਕਤ) ਦੀ ਮੂਲ ਰੈਜੀਮੈਂਟ ਰਹੀ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਰੀਅਨ ਦੱਤ ਨੇ ਆਪਣੇ ਪਰਿਵਾਰ ਅਤੇ ਪੂਰੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਆਰੀਅਨ ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦਿਆਂ ਪੰਜਾਬ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਨਾਲ-ਨਾਲ ਕਰੀਅਰ ਦੇ ਵੱਧ ਤੋਂ ਵੱਧ ਮੌਕਿਆਂ ਲਈ ਤਿਆਰ ਕਰਨ ਵਾਸਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਦੇ ਕੈਡਿਟ ਅੰਮ੍ਰਿਤਪਾਲ ਸਿੰਘ ਨੂੰ ਐਸਐਸਸੀ (ਐਨਟੀ)-123 ਕੋਰਸ ਲਈ ਆਪਣੇ ਜੁਆਇਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ, 2026 ਨੂੰ ਅਫਸਰਜ਼ ਟ੍ਰੇਨਿੰਗ ਅਕੈਡਮੀ, ਚੇਨਈ ਵਿੱਚ ਜੁਆਇਨ ਕਰਗੇ। ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ ਵਿੱਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।
ਮੇਜਰ ਜਨਰਲ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ, 2026 ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋ ਚਾਹਵਾਨ ਨੌਜਵਾਨਾਂ ਦੇ ਨਵੇਂ ਬੈਚ ਨੂੰ ਹਥਿਆਰਬੰਦ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗਾ।

mohali-s-aryan-dutt-commissioned-into-elite-4-horse-regiment-of-indian-army


About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB