ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤ ਦਿਵਸ ‘ਤੇ ਨਿਮਰ ਸ਼ਰਧਾਂਜਲੀਆਂ ਭੇਟ ਕੀਤੀਆਂ
Mar23,2026
| | New Delhi
ਸਿੱਖ ਧਰਮ ਦੇ ਛੇਵੇਂ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ-ਸਿਪਾਹੀ ਦੀ ਪਰੰਪਰਾ ਸਥਾਪਿਤ ਕਰਕੇ ਸਿੱਖ ਧਰਮ ਨੂੰ ਮਨੁੱਖਤਾ ਦੀ ਰੱਖਿਆ ਦਾ ਮਜ਼ਬੂਤ ਜ਼ਰੀਆ ਬਣਾਇਆ
ਉਨ੍ਹਾਂ ਨੇ ਅਕਾਲ ਤਖ਼ਤ ਦੀ ਸੰਸਥਾ ਰਾਹੀਂ ਸਿੱਖ ਧਰਮ ਨੂੰ ਮਜ਼ਬੂਤ ਕੀਤਾ ਅਤੇ ਹਿੰਦੂ-ਸਿੱਖ ਏਕਤਾ ਦਾ ਇੱਕ ਡੂੰਘਾ ਸੰਦੇਸ਼ ਦਿੱਤਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤ ਦਿਵਸ ‘ਤੇ ਨਿਮਰ ਸ਼ਰਧਾਂਜਲੀਆਂ ਭੇਟ ਕੀਤੀਆਂ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਿੱਖ ਧਰਮ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ-ਸਿਪਾਹੀ ਦੀ ਪਰੰਪਰਾ ਸਥਾਪਿਤ ਕਰਕੇ ਸਿੱਖ ਧਰਮ ਨੂੰ ਮਨੁੱਖਤਾ ਦੀ ਰੱਖਿਆ ਦਾ ਮਜ਼ਬੂਤ ਮਾਧਿਅਮ ਬਣਾਇਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅਕਾਲ ਤਖ਼ਤ ਦੀ ਸੰਸਥਾ ਰਾਹੀਂ ਸਿੱਖ ਧਰਮ ਨੂੰ ਮਜ਼ਬੂਤ ਕੀਤਾ ਅਤੇ ਮੁਗਲਾਂ ਦੀ ਕੈਦ ਤੋਂ ਹਿੰਦੂਆਂ ਨੂੰ ਰਿਹਾਅ ਕਰਵਾ ਕੇ ਹਿੰਦੂ-ਸਿੱਖ ਏਕਤਾ ਦਾ ਇੱਕ ਡੂੰਘਾ ਸੰਦੇਸ਼ ਦਿੱਤਾ ਹੈ।
union-home-and-cooperation-minister-shri-amit-shah-paid-humble-tributes-on-the-jyoti-jot-diwas-of-sri-guru-hargobind-sahib-ji