ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।