ਦੇਸ਼ ਵਿਚ ਗੈਸ ਸਿਲੰਡਰ, ਲੋਹੇ ਦੇ ਗਾਡਰ, ਅੱਗ ਬੁਝਾਊ ਯੰਤਰ ਤੇ ਕਈ ਹੋਰ ਚੀਜ ਰੇਲਵੇ ਪਟੜੀਆਂ 'ਤੇ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਜਿਸ ਦੇ ਆਧਾਰ 'ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ 'ਤੇ ਹਨ। ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਇਹ ਸਾਰੇ ਮਾਮਲੇ ਰਾਸ਼ਟਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੇ ਗਏ ਹਨ। ਇਨ੍ਹਾਂ ਮਾਮਲਿਆਂ 'ਚ ਵੱਖ- ਵੱਖ ਪਹਿਲੂਆਂ 'ਤੇ ਏਜੰਸੀ ਆਪਣੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਐਨਆਈਏ ਵੱਲੋਂ ਜਲਦੀ ਹੀ ਅਗਰਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ । ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 35 ਥਾਵਾਂ 'ਤੇ ਤਿੰਨ ਘੰਟੇ ਰੇਲ ਪਟੜੀ ਜਾਮ ਕਰਨ ਦੇ ਐਲਾਨ 'ਤੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਰੇਲ ਪਟੜੀਆਂ ਜਾਮ ਕਰਨ ਦਾ ਨੁਕਸਾਨਕਿਸਾਨਾਂ ਨੂੰ ਖੁਦ ਭੁਗਤਣਾ ਪਵੇਗਾ
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)