gurmeet-ram-ram-ram-rahim-reveals-strong-objections-by-the-shiromani-committee

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

Jan28,2025 | Narinder Kumar | Amritsar

ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।

gurmeet-ram-ram-ram-rahim-reveals-strong-objections-by-the-shiromani-committee



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB