ਸਿਵਲ ਸਰਜਨ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਮਾਸ ਮੀਡੀਆ ਵਿੰਗ ਵੱਲੋਂ ਇਸ ਸਾਲ 26 ਜਨਵਰੀ ਦੀ ਝਾਕੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਵੇਗੀ । ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਨੂੰ ਦਰਸਾਉੰਦੀ ਇਹ ਝਾਕੀ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਅ ਕਰਨ ਦੇ ਮਕਸਦ ਨਾਲ ਆਮ ਨਾਗਰਿਕਾਂ ਨੂੰ ਇਨਾ ਬਿਮਾਰੀਂ ਤੋਂ ਬਚਾਅ ਲਈ ਸਰਕਾਰ ਦੀ ਚਲਾਈ ਗਈ ਮੁਹਿੰਮ ਅਤੇ ਮੁਫਤ ਇਲਾਜ ਸੇਵਾਵਾਂ ਸਬੰਧੀ ਹੈ ਤਾਂ ਕਿ ਆਮ ਲੋਕ ਇਹਨਾ ਸੇਵਾਵਾਂ ਦਾ ਲਾਭ ਲੈ ਸਕਣ। ਉਹਨਾ ਦੱਸਿਆ ਕਿ ਸਰਕਾਰ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਪੰਜਾਬ ਰਾਜ ਦੇ ਵਸਨੀਕਾਂ ਲਈ ਬਲੱਡ ਪ੍ਰੈਸ਼ਰ,ਸ਼ੂਗਰ,ਕੈਂਸਰ ਅਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਮੁਫ਼ਤ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਫੰਡ ਤਹਿਤ ਡੇਢ ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸੇਵਾ ਵੀ ਦਿੱਤੀ ਜਾਂਦੀ ਹੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ.ਵਿਵੇਕ ਕਟਾਰੀਆ,ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ,ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਸਟਾਫ ਹਾਜ਼ਰ ਸੀ।
the-health-department-is-expelled-on-january-26
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)