minister-sanjiv-arora-chairs-city-level-committee-meeting-to-upgrade-urban-roads-to-world-class-standards

ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Oct9,2025 | Narinder Kumar | Ludhiana

ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਬਦਲਣ 'ਤੇ ਕੇਂਦ੍ਰਿਤ ਸ਼ਹਿਰ-ਪੱਧਰੀ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਵੀਰਵਾਰ ਨੂੰ ਸਰਾਭਾ ਨਗਰ ਵਿੱਚ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਹੋਈ।

ਮੀਟਿੰਗ ਦੌਰਾਨ, ਪ੍ਰੋਜੈਕਟ ਅਧੀਨ ਚੁਣੀਆਂ ਗਈਆਂ ਸ਼ਹਿਰ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਲਈ ਪ੍ਰਸਤਾਵਿਤ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਲਾਹਕਾਰ ਫਰਮਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਡਿਜ਼ਾਈਨਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਤਾਂ ਜੋ ਅਧਿਕਾਰੀ ਜ਼ਮੀਨੀ ਪੱਧਰ 'ਤੇ ਪ੍ਰੋਜੈਕਟਾਂ ਤਹਿਤ ਅੱਗੇ ਵਧ ਸਕਣ।

ਪ੍ਰਸਤਾਵਿਤ ਡਿਜ਼ਾਈਨਾਂ ਬਾਰੇ ਪੇਸ਼ਕਾਰੀ ਪ੍ਰੋਜੈਕਟ ਲਈ ਨਿਯੁਕਤ ਕੀਤੀਆਂ ਗਈਆਂ ਸਲਾਹਕਾਰ ਫਰਮਾਂ - ਧਰੁਪਦ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਅਤੇ ਕਰੀਏਟਿਵ ਫੁੱਟਪ੍ਰਿੰਟਸ ਦੇ ਅਧਿਕਾਰੀਆਂ ਦੁਆਰਾ ਦਿੱਤੀ ਗਈ।

ਸ਼ਹਿਰ ਵਿੱਚ ਦਾਖਲੇ ਦੇ ਸਥਾਨਾਂ ਦਾ ਸੁੰਦਰੀਕਰਨ ਅਤੇ ਜੰਕਸ਼ਨ ਸੁਧਾਰ ਵੀ ਪ੍ਰੋਜੈਕਟ ਦਾ ਹਿੱਸਾ ਹਨ। ਵਾਹਨ ਚਾਲਕਾਂ, ਸਾਈਕਲ ਸਵਾਰਾਂ ਅਤੇ ਪੈਦਲ ਚੱਲਣ ਵਾਲਿਆਂ ਸਮੇਤ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ ਅਤੇ ਸਬੰਧਤ ਖੇਤਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਵਾਹਨ ਚਾਲਕਾਂ/ਪੈਦਲ ਯਾਤਰੀਆਂ ਦੀ ਸੁਰੱਖਿਆ, ਪਾਰਕਿੰਗ, ਲੈਂਡਸਕੇਪਿੰਗ/ਹਰਿਆਲੀ ਆਦਿ ਪਹਿਲ ਦੇ ਖੇਤਰਾਂ ਵਿੱਚ ਸ਼ਾਮਲ ਹੋਣਗੇ।

ਸ਼ੇਰਪੁਰ ਚੌਕ ਤੋਂ ਜਗਰਾਉਂ ਪੁਲ, ਜਗਰਾਉਂ ਪੁਲ ਤੋਂ ਪੁਰਾਣੀ ਸਬਜ਼ੀ ਮੰਡੀ ਚੌਕ, ਫੁਹਾਰਾ ਚੌਕ ਤੋਂ ਭਾਰਤ ਨਗਰ ਚੌਕ, ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਚੌਕ, ਚੌੜਾ ਬਾਜ਼ਾਰ ਚੌਕ ਤੋਂ ਘਾਸ ਮੰਡੀ ਚੌਕ, ਡੀ.ਐਮ.ਸੀ ਹਸਪਤਾਲ ਦੇ ਬਾਹਰ ਸੜਕ, ਫੀਲਡ ਗੰਜ ਤੋਂ ਸਿਵਲ ਹਸਪਤਾਲ ਸੜਕ, ਗਿੱਲ ਚੌਕ ਤੋਂ ਗਿੱਲ ਪਿੰਡ ਨੂੰ ਜਾਣ ਵਾਲੀ ਸੜਕ, ਮਾਡਲ ਟਾਊਨ ਸੜਕ ਸਮੇਤ ਹੋਰ ਸੜਕਾਂ ਨੂੰ ਇਸ ਪ੍ਰੋਜੈਕਟ ਅਧੀਨ ਅਪਗ੍ਰੇਡ ਕੀਤਾ ਜਾਵੇਗਾ।

ਮੰਤਰੀ ਅਰੋੜਾ ਨੇ ਕਿਹਾ ਕਿ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਲਗਾਤਾਰ ਟਿਕਾਊ ਵਿਕਾਸ ਵੱਲ ਕੰਮ ਕਰ ਰਹੀ ਹੈ ਅਤੇ ਇਹ ਉਨ੍ਹਾਂ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ ਹੈ ਜੋ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਸਥਾਪਤ ਕਰਨ ਲਈ ਕੀਤੇ ਜਾ ਰਹੇ ਹਨ।

ਮੰਤਰੀ ਅਰੋੜਾ ਨੇ ਕਿਹਾ ਕਿ ਸਲਾਹਕਾਰ ਫਰਮਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਉਨ੍ਹਾਂ ਨੂੰ ਸੌਂਪੇ ਗਏ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀਆਂ ਸੜਕਾਂ 'ਤੇ ਜਲਦੀ ਹੀ ਇੱਕ ਵੱਡਾ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲੇਗਾ।

ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਤੋਂ ਜੈਸਮੀਨ ਸ਼ਾਹ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰਾਕੇਸ਼ ਕੁਮਾਰ, ਐਸ.ਡੀ.ਐਮ ਪੂਨਮਪ੍ਰੀਤ ਕੌਰ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਨਵਦੀਪ ਅਸੀਜਾ ਸਮੇਤ ਪੀ.ਐਸ.ਪੀ.ਸੀ.ਐਲ, ਪੀ.ਡਬਲਯੂ.ਡੀ ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ।

minister-sanjiv-arora-chairs-city-level-committee-meeting-to-upgrade-urban-roads-to-world-class-standards


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB