ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, 18-19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਅਤੇ ਚੋਣਾਂ ਸਬੰਧੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਬੈਸਟ ਈ ਆਰ ਓ, ਬੈਸਟ ਬੀ ਐਲ ਓ, ਬੈਸਟ ਨੋਡਲ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ। ਇਸ ਲੜੀ ਵਿੱਚ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਨੂੰ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਉੱਤਮ ਚੋਣ ਰਜਿਸ਼ਟਰੇਸ਼ਨ ਅਧਿਕਾਰੀ ਐਲਾਨਿਆ ਗਿਆ ਜਦਕਿ ਜਸਪਾਲ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਅਗਵਾੜ ਲੋਪੋਂ ਨੂੰ ਭਾਗ ਨੰਬਰ 35, ਵਿਧਾਨ ਸਭਾ ਹਲਕਾ 70-ਜਗਰਾਉਂ ਤੋਂ ਬੈਸਟ ਬੀ.ਐਲ.ਓ. ਅਤੇ ਹਰਜੋਤ ਸਿੰਘ ਬੈਂਸ, ਸਹਾਇਕ ਪ੍ਰੋਫੈਸਰ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਨੂੰ ਬੈਸਟ ਨੋਡਲ ਅਫਸਰ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਸਵੀਪ ਆਈਕਨਜ ਦਾ ਵੀ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਰਾਜ ਟਰਾਂਸਜੈਂਡਰ ਸਵੀਪ ਆਈਕਨ, ਮੋਹਨ ਮਹੰਤ, ਸਵੀਪ ਆਈਕਨ ਹਰੀ ਓਮ ਜਿੰਦਲ, ਪੀ.ਡਬਲਿਊ.ਡੀ. ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵੱਧਵਾ, ਪੈਰਾ ਬੈਡਿਮਿੰਟਨ ਖਿਡਾਰੀ ਅਸ਼ਵਨੀ ਕੁਮਾਰ ਅਤੇ ਸ਼ਬਾਨਾ ਸ਼ਾਮਲ ਸਨ।
ਇਸ ਤੋਂ ਇਲਾਵਾ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ/ਅਧਿਆਪਕਾਂ, ਲੇਖ ਰਚਨਾ, ਅਤੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਵਿੱਚੋਂ ਜੇਤੂ ਵਿਦਿਆਰਥਣਾਂ ਦਾ ਵੀ ਸਰਟੀਫਿਕੇਟ ਨਾਲ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਇਸ ਮੌਕੇ 'ਤੇ ਮੌਜੂਦ ਸਾਰੇ ਲੋਕਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB