ਨੇ 

vigils-were-held-at-various-places-across-the-district-under-the-chief-minister-s-mother-daughter-respect-scheme-

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ’ ਜ਼ਿਲ੍ਹੇ ਭਰ ’ਚ ਵੱਖ-ਵੱਖ ਥਾਈਂ ਕੱਢੀ ਗਈ ਜਾਗੋ

Mar13,2026 | Narinder Kumar | Ludhiana

ਮਹਿਲਾਵਾਂ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ 


ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ਼ ਕਰਨ ਦੀ ਖੁਸ਼ੀ ਵਿੱਚ ਮਹਿਲਾਵਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਵਿਧਾਇਕ ਸਹਿਬਾਨਾਂ ਦੀ ਅਗਵਾਈ ਵਿੱਚ ਵੱਖ-ਵੱਖ ਥਾਈਂ ਜਾਗੋ ਕੱਢੀ ਗਈ
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਪੱਛਮੀ ਵਿਖੇ 'ਆਪਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਨੇ  ਖੁਦ ਜਾਗੋ ਦੀ ਅਗਵਾਈ ਕੀਤੀ
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂਸਗੋਂ ਪੰਜਾਬ ਦੀਆਂ ਮਾਵਾਂਭੈਣਾਂ ਅਤੇ ਧੀਆਂ ਦੇ ਸਨਮਾਨ ਦਾ ਪ੍ਰਤੀਕ ਹੈ ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਮਹਿਲਾਵਾਂ ਦੀ ਆਰਥਿਕਤਾ ਦੇ ਨਾਲ-ਨਾਲ ਆਤਮ ਸਨਮਾਨ ਨੂੰ ਮਜ਼ਬੂਤੀ ਮਿਲੇਗੀ 
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਪਹਿਲਾਂ ਵੀ ਕਈ ਅਹਿਮ ਕਦਮ ਚੁੱਕੇ ਹਨਕਿਉਂਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹੋਣਗੀਆਂ ਤਾਂ ਹੀ ਪਰਿਵਾਰ ਮਜ਼ਬੂਤ ਹੋਣਗੇ ਅਤੇ ਜਦੋਂ ਪਰਿਵਾਰ ਮਜ਼ਬੂਤ ਹੋਣਗੇ ਤਾਂ ਸਮਾਜ ਵੀ ਮਜ਼ਬੂਤ ਬਣੇਗਾ 
ਔਰਤਾਂ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤੇ ਜਾਣਗੇ

vigils-were-held-at-various-places-across-the-district-under-the-chief-minister-s-mother-daughter-respect-scheme-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB