- ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
- ਗਰਮੀਆਂ ਦੇ ਮੌਸਮ ਦੌਰਾਨ ਸੁਚਾਰੂ ਬਿਜਲੀ ਸਪਲਾਈ ਦਾ ਵੀ ਦਿੱਤਾ ਭਰੋਸਾ
ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕਾ ਉੱਤਰੀ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਸਪਲਾਈ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਜਿਸਦੇ ਤਹਿਤ ਜਿੱਥੇ ਕਿਤੇ ਵੀ ਨਵੇਂ ਟ੍ਰਾਂਸਫਾਰਮਰ ਦੀ ਲੋੜ ਹੈ ਜਾਂ ਬਿਜਲੀ ਦੀਆਂ ਤਾਰਾਂ ਬਦਲੀਆਂ ਜਾਣੀਆਂ ਹਨ, ਨਵੇਂ ਖੰਭੇ ਲਗਾਏ ਜਾਣੇ ਹਨ, ਇਨ੍ਹਾਂ ਕਾਰਜ਼ਾਂ ਨੂੰ ਫੌਰੀ ਤੌਰ 'ਤੇ ਅਮਲੀ ਜ਼ਾਮਾ ਪਹਿਨਾਇਆ ਜਾਵੇ ਤਾਂ ਜੋ ਆਮ ਜਨਤਾ ਗਰਮੀ ਦੇ ਮੌਸਮ ਦੌਰਾਨ ਖੱਜਲ-ਖੁਆਰ ਨਾ ਹੋਵੇ।
Powered by Froala Editor
cabinet-minister-harbhajan-singh-eto-pays-special-visit-to-north-constituency
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)