ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਵੇਂ ਵਿਰੋਧੀ ਧਿਰਾਂ ਦੀ ਏਕਤਾ ਸੰਭਵ ਨਹੀਂ ਹੈ ਪਰ ਜੇਕਰ ਉਹ ਇਕਜੁੱਟ ਹੋ ਵੀ ਜਾਂਦੇ ਹਨ ਤਾਂ ਵੀ ਸਾਲ 2024 ਵਿਚ ਪ੍ਰਧਾਨ ਮੰਤਰੀ ਦੇ ਜਿੱਤ ਦੇ ਰੱਥ ਨੂੰ ਰੋਕ ਨਹੀਂ ਸਕਣਗੇ। ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ -ਚ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ -ਚ 300 ਤੋਂ ਜ਼ਿਆਦਾ ਸੀਟਾਂ ਜਿੱਤੇਗੀ ਅਤੇ ਨਰਿੰਦਰ ਮੋਦੀ ਫਿਰ ਤੋਂ ਪ੍ਰਧਾਨ ਮੰਤਰੀ ਬਣਨਗੇ। ਸ਼ਾਹ ਨੇ ਪਟਨਾ -ਚ ਵਿਰੋਧੀ ਪਾਰਟੀਆਂ ਦੀ ਚੱਲ ਰਹੀ ਮੀਟਿੰਗ ਨੂੰ ਫੋਟੋ ਸੈਸ਼ਨ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਦੀ ਪਟਨਾ ਸਥਿਤ ਰਿਹਾਇਸ਼ -ਤੇ ਚੱਲ ਰਹੀ ਮੀਟਿੰਗ -ਚ ਕਰੀਬ 15 ਪਾਰਟੀਆਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਸਪਾ ਮੁਖੀ ਅਖਿਲੇਸ਼ ਯਾਦਵ, ਟੀਆਰ ਬਾਲੂ, ਐਮਕੇ ਸਟਾਲਿਨ, ਹੇਮੰਤ ਸੋਰੇਨ, ਲਾਲੂ ਯਾਦਵ, ਮਮਤਾ ਬੈਨਰਜੀ, ਸ਼ਰਦ ਪਵਾਰ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਹੋਰ ਵਿਰੋਧੀ ਨੇਤਾ ਹਿੱਸਾ ਲੈ ਰਹੇ ਹਨ।
Opposition-Meeting-In-Patna-Shah-Said-That-Opposition-Unity-Is-Just-A-Show
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)