Punjab-Agriculture-Minister-Gurmeet-Singh-Khudian-Visited-Pau

ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪੀਏਯੂ ਦਾ ਦੌਰਾ ਕੀਤਾ

ਕਿਸਾਨੀ ਦੀ ਬਿਹਤਰੀ ਲਈ ਪੀ ਏ ਯੂ ਦੀ ਕਾਰਜਾਂ ਦੀ ਸ ਖੁੱਡੀਆਂ ਨੇ ਕੀਤੀ ਸ਼ਲਾਘਾ

Jun24,2023 | Anupam | Ludhiana

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਆਪਣੀ ਪਹਿਲੀ ਫੇਰੀ ਦੌਰਾਨ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।  ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਰਾਤ ਦੇ ਖਾਣੇ ਦੀ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ।  ਪੀਏਯੂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਸ ਗੁਰਮੀਤ ਸਿੰਘ ਖੁਡੀਆਂ ਨੇ ਇਸ ਨੂੰ ਇਤਿਹਾਸਕ ਮਹੱਤਵ ਵਾਲੀ ਸੰਸਥਾ ਕਹਿ ਕੇ ਪ੍ਰਸ਼ੰਸਾ ਕੀਤੀ ਜਿਸਨੇ ਸਿੱਖਿਆ, ਖੋਜ, ਤਕਨਾਲ਼ੋਜੀਆਂ ਦੇ ਵਿਕਾਸ, ਅਤੇ ਪਸਾਰ ਸੇਵਾਵਾਂ ਰਾਹੀਂ ਇਸ ਖਿੱਤੇ ਦੇ ਕਿਸਾਨੀ ਸਮਾਜ ਨੂੰ ਪੈਰਾਂ ਸਿਰ ਕੀਤਾ ਹੈ ।  ਰਾਜ ਦੀ ਖੇਤੀ ਅਰਥਵਿਵਸਥਾ ਵਿੱਚ ਇਸ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਖੇਤੀਬਾੜੀ ਮੰਤਰੀ ਨੇ ਪੰਜਾਬ ਦੇ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਇੱਕਜੁੱਟ ਹੋ ਕੇ ਖੋਜ ਅਤੇ ਪਸਾਰ ਯਤਨਾਂ ਨੂੰ ਹੋਰ ਤੇਜ਼ ਕਰਨ ਦੀ ਇੱਛਾ ਜ਼ਾਹਰ ਕੀਤੀ।  ਉਨ੍ਹਾਂ ਦਾ ਮੰਨਣਾ ਸੀ ਕਿ ਇਨ੍ਹਾਂ ਕਾਰਜਾਂ ਦਾ ਲਾਭ ਛੋਟੇ ਪੱਧਰ ਦੇ ਕਿਸਾਨਾਂ ਅਤੇ ਹਾਸ਼ੀਆਗਤ ਸਮਾਜ ਦੇ ਲੋਕਾਂ ਲਈ  ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਨੂੰ ਖੁਸ਼ਹਾਲੀ ਨਾਲ ਭਰਪੂਰ ਕੀਤਾ ਜਾ ਸਕੇ।  ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹ ਕਿਹਾ ਕਿ ਪੇਂਡੂ ਨੌਜਵਾਨਾਂ ਵਿਚ ਖੇਤੀ ਪ੍ਰਤੀ ਸੁਭਾਵਿਕ ਲਗਾਅ ਹੈ। ਉਨ੍ਹਾਂ ਨੂੰ ਖੇਤੀਬਾੜੀ ਸਿੱਖਿਆ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਲਾਹੇਵੰਦ ਖੇਤੀ ਦੀ ਸੰਭਾਵਨਾ ਨੂੰ ਵਿਕਸਿਤ ਕੀਤਾ ਜਾ ਸਕੇ।  ਉਨ੍ਹਾਂ ਨੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਵਿਕਸਤ ਹੋ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੇਤੀ ਪਸਾਰ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਅਨੁਕੂਲ ਬਣਾਉਣ ਦੀ ਲੋੜ -ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੀ ਸਵੈ-ਨਿਰਭਰਤਾ ਲਈ ਸਹਾਇਕ ਕਿੱਤਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਮਾਨਯੋਗ ਖੇਤੀਬਾੜੀ ਮੰਤਰੀ ਨੂੰ ਵਾਤਾਵਰਨ ਅਨੁਕੂਲ ਫਸਲੀ ਕਿਸਮਾਂ ਦੇ ਵਿਕਾਸ ਅਤੇ ਪ੍ਰੋਸੈਸਿੰਗ ਤਕਨਾਲੋਜੀਆਂ ਵਿੱਚ ਯੂਨੀਵਰਸਿਟੀ ਦੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੀਏਯੂ ਦੇ ਲਗਾਤਾਰ ਗਤੀਸ਼ੀਲ ਸਫ਼ਰ ਬਾਰੇ ਦੱਸਿਆ। ਵਾਈਸ ਚਾਂਸਲਰ ਨੇ ਖੇਤੀ ਮਸ਼ੀਨੀਕਰਨ ਅਤੇ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਸੰਬੰਧੀ ਵੀ ਚਾਨਣ ਪਾਇਆ ।   ਡਾ ਗੋਸਲ ਨੇ ਯੂਨੀਵਰਸਿਟੀ ਵਿੱਚ ਅਧਿਆਪਨ, ਖੋਜ ਅਤੇ ਪਸਾਰ ਖੇਤਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ  ।  ਇਸ ਤੋਂ ਇਲਾਵਾ ਉਨਾਂ ਖੇਤੀਬਾੜੀ ਮੰਤਰੀ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਮੰਡੀਕਰਨ ਸੰਬੰਧੀ ਗਤੀਵਿਧੀਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੁਆਰਾ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ।  ਉਨ੍ਹਾਂ  ਦੱਸਿਆ ਕਿ ਕਿਵੇਂ ਪੀਏਯੂ ਸਵੈ-ਸਹਾਇਤਾ ਸਮੂਹਾਂ ਦੀ ਮਜ਼ਬੂਤੀ ਲਈ ਯਤਨਸ਼ੀਲ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ਤੇ ਸਵੈ-ਨਿਰਭਰ ਬਣਾਉਣ ਲਈ ਖੇਤੀ ਉੱਦਮ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਸਮੇਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਧੰਨਵਾਦ ਕੀਤਾ।  ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਡਾ: ਵਿਸ਼ਾਲ ਬੈਕਟਰ, ਐਸੋਸੀਏਟ ਡਾਇਰੈਕਟਰ ਨੇ ਕੀਤਾ।

Punjab-Agriculture-Minister-Gurmeet-Singh-Khudian-Visited-Pau



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB