beware-of-bjp-if-voted-to-power-they-will-reimpose-black-farm-laws-in-punjab-cm-bhagwant-singh-mann

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ - ਭਗਵੰਤ ਸਿੰਘ ਮਾਨ

May12,2026 | Narinder Kumar | Samrala

*- ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਵਿਸ਼ਾ ਬਣਾਉਣਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ - ਭਗਵੰਤ ਸਿੰਘ ਮਾਨ*

*- ਇਹ ਲੋਕ ਜਿੱਥੇ ਵੀ ਚੋਣਾਂ ਲੜਦੇ ਹਨ ਪਹਿਲਾਂ ਦੰਗੇ ਭੜਕਾਉਂਦੇ ਹਨ ਅਤੇ ਡਰਾ ਕੇ ਲੋਕਾਂ ਤੋਂ ਵੋਟਾਂ ਮੰਗਦੇ ਹਨ - ਭਗਵੰਤ ਸਿੰਘ ਮਾਨ*

*- ਉਨ੍ਹਾਂ ਨੇ ਸਰਹੱਦ 'ਤੇ ਸਾਡੇ 750 ਕਿਸਾਨਾਂ ਨੂੰ ਮਾਰਵਾ ਦਿੱਤਾ, ਫਿਰ ਵੀ ਉਹ ਪੰਜਾਬ ਵਿੱਚ ਵੋਟਾਂ ਮੰਗਣ ਦੀ ਹਿੰਮਤ ਕਿਵੇਂ ਕਰ ਸਕਦੇ ਹਨ? - ਭਗਵੰਤ ਸਿੰਘ ਮਾਨ*

*- ਅਕਾਲੀ ਅਤੇ ਕਾਂਗਰਸੀ ਆਪੋ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ, ਜਨਤਾ 2027 ਵਿੱਚ ਫਿਰ ਉਨ੍ਹਾਂ ਦਾ ਸੱਤਾ ਤੋਂ ਬਾਹਰ ਦਾ ਰਾਹ ਦਿਖਾਏਗੀ - ਭਗਵੰਤ ਸਿੰਘ ਮਾਨ*

*- ਅਸੀਂ ਕਦੇ ਨਹੀਂ ਕਹਿੰਦੇ ਕਿ ਖਜ਼ਾਨਾ ਖਾਲੀ ਹੈ, ਜਨਤਾ ਦਾ ਪੈਸਾ ਜਨਤਾ ਨੂੰ ਵਾਪਸ ਕਰਨਾ ਸਾਡੀ ਨੀਤੀ ਹੈ - ਭਗਵੰਤ ਸਿੰਘ ਮਾਨ*

*- ਮੈਂ ਪਹਿਲਾ ਮੁੱਖ ਮੰਤਰੀ ਹਾਂ ਜੋ ਲੋਕਾਂ ਨਾਲ ਵਿਚਰ ਰਿਹਾ ਹਾਂ, ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਦੇ ਵੀ ਕਿਸੇ ਨੂੰ ਵੀ ਆਪਣੇ ਨੇੜੇ ਨਹੀਂ ਆਉਣ ਦਿੱਤਾ - ਭਗਵੰਤ ਸਿੰਘ ਮਾਨ*

*- ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਸਾਡੀ ਕੋਈ ਵੀ ਯੋਜਨਾ ਬੰਦ ਨਹੀਂ ਕੀਤੀ ਜਾਵੇਗੀ - ਭਗਵੰਤ ਸਿੰਘ ਮਾਨ*

*- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਰਾਲਾ ਦੇ ਪਿੰਡ ਮਾਣਕੀ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ, ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਵੀ ਦਿੱਤੇ*





ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਦਹਾਕਿਆਂ ਤੱਕ ਫੁੱਟ ਪਾਉਣ ਵਾਲੀ ਰਾਜਨੀਤੀ, ਪੰਜਾਬ ਵਿਰੋਧੀ ਫੈਸਲਿਆਂ ਅਤੇ ਭ੍ਰਿਸ਼ਟਾਚਾਰ ਰਾਹੀਂ ਪੰਜਾਬ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਆਈ ਤਾਂ ਉਹ ਇੱਕ ਵਾਰ ਫਿਰ ਕਾਲੇ ਖੇਤੀ ਕਾਨੂੰਨ ਲਾਗੂ ਕਰੇਗੀ। ਸਮਰਾਲਾ ਦੇ ਪਿੰਡ ਮਾਣਕੀ ਵਿਖੇ ਲੋਕ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਬਣਾ ਕੇ ਆਪਣੀ ਪੰਜਾਬ ਵਿਰੋਧੀ ਸੋਚ ਉਜਾਗਰ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਚੋਣਾਂ ਤੋਂ ਪਹਿਲਾਂ ਵੋਟਰਾਂ ਵਿੱਚ ਫੁੱਟ ਪਾਉਣ ਲਈ ਫਿਰਕੂ ਤਣਾਅ ਪੈਦਾ ਕਰਨ ਵਿੱਚ ਮਾਹਿਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨਾਂ ਦੀ ਸ਼ਹੀਦੀ ਤੋਂ ਬਾਅਦ ਵੀ ਭਾਜਪਾ ਪੰਜਾਬ ਵਿੱਚ ਵੋਟਾਂ ਕਿਵੇਂ ਮੰਗ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਭਲਾਈ ਸਕੀਮਾਂ, ਨੌਕਰੀਆਂ, ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਕਰ ਰਹੀ ਹੈ। ਉਨ੍ਹਾਂ ਪਿੰਡ ਵਿੱਚ ਵਿਕਾਸ ਪ੍ਰੋਜੈਕਟਾਂ ਲਈ 50 ਲੱਖ ਰੁਪਏ ਵੀ ਦਿੱਤੇ।

ਸਮਰਾਲਾ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਫੁੱਟ ਪਾਊ ਅਤੇ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸੂਬੇ ਨੂੰ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ, "ਭਾਜਪਾ ਨੇ ਪੰਜਾਬ ਵਿਰੋਧੀ ਸੋਚ ਅਪਣਾਈ ਹੋਈ ਹੈ ਅਤੇ ਉਨ੍ਹਾਂ ਦੀ ਇਹ ਸੌੜੀ ਸੋਚ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਬਣਾਉਣ ਅਤੇ ਪੰਜਾਬੀ ਨੂੰ ਇੱਕ ਵਿਕਲਪਿਕ ਵਿਸ਼ਾ ਬਣਾਉਣ ਨਾਲ ਉਜਾਗਰ ਹੁੰਦੀ ਹੈ। ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ।"

ਮੁੱਖ ਮੰਤਰੀ ਨੇ ਕਿਹਾ, “ਸੂਬੇ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਬੀਬੀਐਮਬੀ, ਐਸਵਾਈਐਲ ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਆਰਡੀਐਫ ਫੰਡ ਜਾਂ ਸਰਹੱਦੀ ਖੇਤਰ ਦੇ ਫੰਡਾਂ ਵਰਗੇ ਮੁੱਦਿਆਂ ‘ਤੇ ਭਾਜਪਾ ਨੇ ਲਗਾਤਾਰ ਬੇਇਨਸਾਫ਼ੀ ਕੀਤੀ ਹੈ।”

ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਦੰਗਿਆਂ ਅਤੇ ਫੁੱਟ ਪਾਉਣ ਦੀ ਰਾਜਨੀਤੀ ਖੇਡੀ ਹੈ। ਉਨ੍ਹਾਂ ਲੋਕਾਂ ਨੂੰ ਅਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ 'ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਉਨ੍ਹਾਂ ਨੂੰ ਡਰਾ ਕੇ ਵੋਟਾਂ ਮੰਗਣ ‘ਤੇ ਕੇਂਦਰਿਤ ਹੈ। ਪੰਜਾਬ ਪਹਿਲਾਂ ਹੀ ਪਿਛਲੇ ਸਮੇਂ ਦੌਰਾਨ ਕਾਲੇ ਦਿਨਾਂ ਨੂੰ ਦੇਖ ਚੁੱਕਾ ਹੈ ਜਿਸਨੇ ਸੂਬੇ ਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ। ਇਸ ਲਈ ਲੋਕਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।”

ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਉਲਟ ਉਨ੍ਹਾਂ ਨੇ ਕਦੇ ਵੀ ਨਿੱਜੀ ਸੁੱਖ-ਸਹੂਲਤਾਂ ਲਈ ਜਨਤਕ ਪੈਸੇ ਦੀ ਦੁਰਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ, “ਮੈਂ ਆਪਣੇ ਲਈ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਪੈਸਾ ਵੀ ਨਹੀਂ ਲਿਆ। ਕਰਦਾਤਾਵਾਂ ਦਾ ਪੈਸਾ ਜਨਤਕ ਭਲਾਈ ਲਈ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਤੁਹਾਡਾ ਪੁੱਤਰ ਅਤੇ ਭਰਾ ਹੋਣ ਦੇ ਨਾਤੇ, ਮੈਂ ਹਮੇਸ਼ਾ ਪਿਛਲੀਆਂ ਸਰਕਾਰਾਂ ਵਾਂਗ ਐਸ਼ੋ-ਆਰਾਮ ਦੀ ਜ਼ਿੰਦਗੀ ਜੀਉਣ ਦੀ ਬਜਾਏ ਤੁਹਾਡੇ ਦਰਦ ਅਤੇ ਮੁਸ਼ਕਲਾਂ ਨੂੰ ਸਾਂਝਾ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਆਪਣੇ ਘਰਾਂ ਤੱਕ ਹੀ ਸੀਮਿਤ ਸਨ ਅਤੇ ਉਨ੍ਹਾਂ ਨੇ ਕਦੇ ਵੀ ਲੋਕਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਸਿੱਧੇ ਤੌਰ 'ਤੇ ਗੱਲਬਾਤ ਕਰਨ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ, “ਕੋਈ ਵੀ ਪੁਰਾਣਾ ਆਗੂ ਕਦੇ ਵੀ ਇਸ ਤਰੀਕੇ ਨਾਲ ਲੋਕਾਂ ਦੇ ਵਿਚਕਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਹੱਲ ਕਰਨ ਲਈ ਨਹੀਂ ਆਇਆ। ਉਹ ਹੰਕਾਰੀ ਸਿਆਸਤਦਾਨ ਜਨਤਾ ਤੋਂ ਦੂਰ ਰਹੇ ਅਤੇ ਅੱਜ ਉਹ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਰ ਲੋਕ-ਪੱਖੀ ਉਪਰਾਲਿਆਂ ਤੋਂ ਹੈਰਾਨ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ-ਕੇਂਦ੍ਰਿਤ ਅਤੇ ਵਿਕਾਸ-ਕੇਂਦ੍ਰਿਤ ਨੀਤੀਆਂ ਲੋਕਾਂ ਦੀ ਫੀਡਬੈਕ ਉਪਰੰਤ ਬਣਾਈਆਂ ਜਾ ਰਹੀਆਂ ਹਨ ਹੈ। ਉਨ੍ਹਾਂ ਕਿਹਾ, "ਵਿਰੋਧੀ ਧਿਰ ਝੂਠੀ ਅਤੇ ਅਪਮਾਨਜਨਕ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬੀ ਇੰਨੇ ਸਿਆਣੇ ਹਨ ਕਿ ਇਨ੍ਹਾਂ ਆਗੂਆਂ ਦੇ ਸ਼ੱਕੀ ਅਤੇ ਚਾਲਾਂ ਖੇਡਣ ਵਾਲੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਹ ਚਾਲਾਂ ਮੈਨੂੰ ਕਦੇ ਵੀ ਪੰਜਾਬ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ।"

ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ ਕਿਉਂਕਿ ਸਰਕਾਰ ਨੇ ਲੋਕ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਅਕਾਲੀ ਦਲ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ। ਉਨ੍ਹਾਂ ਨੇ ਮਹਾਨ ਗੁਰੂਆਂ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਦਾ ਹੁਕਮ ਦਿੱਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਘੋਰ ਨਿਰਾਦਰ ਕੀਤਾ।"

ਸੁਖਬੀਰ ਬਾਦਲ ਦੇ ਅਕਾਲੀ ਸ਼ਾਸਨ ਦੌਰਾਨ ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਕੋਟਕਪੁਰਾ, ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਵਾਪਰੀਆਂ ਦਰਦਨਾਕ ਘਟਨਾਵਾਂ ਨੂੰ ਆਸਾਨੀ ਨਾਲ ਨਜ਼ਰਅੰਦਾਜ਼ ਕਰ ਦਿੱਤਾ ਜਿੱਥੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਮਾਸੂਮ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ, ਪੰਜਾਬੀਆਂ ਨੂੰ ਭਾਵਨਾਤਮਕ ਤੌਰ 'ਤੇ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਅਕਾਲੀਆਂ ਨੂੰ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸਨੇ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਪੰਜਾਬ ਦੀਆਂ ਨੌਜਵਾਨ ਪੀੜ੍ਹੀਆਂ ਤਬਾਹ ਹੋ ਗਈਆਂ। ਉਨ੍ਹਾਂ ਕਿਹਾ, “ਇਹ ਲੋਕ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਦੇ ਕੁਸ਼ਾਸਨ ਦੇ ਲੰਬੇ ਦੌਰ ਦੌਰਾਨ ਉਨ੍ਹਾਂ ਦੀ ਸੁਰੱਖਿਆ ਹੇਠ ਨਸ਼ਿਆਂ ਦੇ ਕਾਰੋਬਾਰ ਨੇ ਪੈਰ ਪਸਾਰੇ ਸਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਦੇ ਪਾਸ ਹੋਣ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਬਸੰਮਤੀ ਨਾਲ ਇੱਕ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਵਾਹਿਗੁਰੂ ਨੇ ਸਾਨੂੰ ਇਸ ਇਤਿਹਾਸਕ ਐਕਟ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ। ਇਸ ਨਾ-ਮੁਆਫੀਯੋਗ ਅਪਰਾਧ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਅਤੇ ਧੰਨਵਾਦ ਕਰ ਰਹੇ ਹਨ। ਅਕਾਲੀ ਲੀਡਰਸ਼ਿਪ 'ਤੇ ਦੁਬਾਰਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਨੂੰਨ ਦਾ ਵਿਰੋਧ ਕਰਨ ਵਾਲੇ ਕੁਝ ਆਗੂ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਸਨ ਕਿ ਉਨ੍ਹਾਂ ਦੇ ਮਾਲਕਾਂ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਆਪਣੀ ਸ਼ਮੂਲੀਅਤ ਲਈ ਜਵਾਬਦੇਹੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਬਦਲਦੇ ਹਨ। ਬਾਦਲ ਪਰਿਵਾਰ ਦੇ ਸਾਥੀ ਇਸ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਕੰਮਾਂ ਦੇ ਨਤੀਜੇ ਭੁਗਤਣੇ ਪੈਣਗੇ।” ਉਨ੍ਹਾਂ ਅੱਗੇ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੇ ਹਿੱਤਾਂ ਨਾਲ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਅਤੇ ਪਾਰਟੀ ਵਿੱਚ ਆਮ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਬਣਨ ਦੇ ਚਾਹਵਾਨ ਹਨ। ਉਨ੍ਹਾਂ ਕਿਹਾ, "ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਅਤੇ ਇਸਦੀ ਅੰਦਰੂਨੀ ਲੜਾਈ ਹੀ ਇਸਨੂੰ ਤਬਾਹ ਕਰ ਦੇਵੇਗੀ। ਉਨ੍ਹਾਂ ਦੇ ਆਗੂ ਸੱਤਾ ਵਿੱਚ ਆਉਣ ਦੇ ਸੁਪਨੇ ਦੇਖ ਰਹੇ ਹਨ ਪਰ ਪੰਜਾਬੀ ਉਨ੍ਹਾਂ ਦੀ ਅਸਲੀਅਤ ਤੋਂ ਪੂਰੀ ਤਰ੍ਹਾਂ ਜਾਣੂ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਪੰਜਾਬ ਸਰਕਾਰ ਇਸਨੂੰ ਇਮਾਨਦਾਰੀ ਨਾਲ ਭਲਾਈ ਪਹਿਲਕਦਮੀਆਂ 'ਤੇ ਖਰਚ ਕਰ ਰਹੀ ਹੈ। "ਲੋਕਾਂ ਦਾ ਪੈਸਾ ਹੁਣ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੜਕਾਂ ਵਿੱਚ ਸੁਧਾਰ ਹੋ ਰਿਹਾ ਹੈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਜਿਸ ਨਾਲ ਲੋਕਾਂ ਦੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਸੱਤਾ ਸੰਭਾਲੀ ਸੀ, ਪੰਜਾਬ ਵਿੱਚ ਸਿੰਚਾਈ ਲਈ ਸਿਰਫ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਹੁਣ ਇਹ ਵੱਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ। "ਆਪ ਸਰਕਾਰ ਨੇ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ-ਨਾਲ ਜਲਮਾਰਗਾਂ ਨੂੰ ਮਜ਼ਬੂਤ ਅਤੇ ਸੁਰਜੀਤ ਕੀਤਾ ਹੈ। ਕਿਸਾਨਾਂ ਨੂੰ ਲਾਭ ਪਹੁੰਚਾਉਣ ਅਤੇ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਜਲਮਾਰਗਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵੀ ਵਿਕਸਤ ਕੀਤੇ ਗਏ ਹਨ। “ਇਨ੍ਹਾਂ ਯਤਨਾਂ ਸਦਕਾ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧ ਗਿਆ ਹੈ। ਪੰਜਾਬ ਦਾ ਅਰਥ ਹੈ ਪਾਣੀ ਅਤੇ ਪਾਣੀ ਤੋਂ ਬਿਨਾਂ ਪੰਜਾਬ ਦੀ ਕੋਈ ਹੋਂਦ ਨਹੀਂ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਮੁਫ਼ਤ ਸਹੂਲਤਾਂ ਅਤੇ ਰਿਆਇਤਾਂ ਦੇਣ ਵਾਲੇ ਕਾਰਡ ਗਰੀਬੀ ਨੂੰ ਸਥਾਈ ਤੌਰ 'ਤੇ ਖਤਮ ਨਹੀਂ ਕਰ ਸਕਦੇ, ਇਹ ਸਿੱਖਿਆ ਹੀ ਹੈ ਜੋ ਸਮਾਜ ‘ਚ ਸੱਚਮੁੱਚ ਤਬਦੀਲੀ ਲਿਆ ਸਕਦੀ ਹੈ। “ਸਿੱਖਿਆ ਗਰੀਬੀ ਅਤੇ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਦੀ ਕੁੰਜੀ ਹੈ। ਇਹ ਜੀਵਨ ਪੱਧਰ ਨੂੰ ਉੱਚਾ ਚੁੱਕਦੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਂਦੀ ਹੈ।

ਸਿੱਖਿਆ ਵਿੱਚ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਪਹਿਲਾ ਦਰਜਾ ਹਾਸਲ ਕਰਕੇ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ। “ਪਿਛਲੇ ਚਾਰ ਸਾਲਾਂ ਤੋਂ, ਸਾਡੀ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਪੰਜਾਬ ਨੇ ਆਪਣੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ ਅਤੇ ਅੱਜ ਨੀਤੀ ਆਯੋਗ ਦੇ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਸਕੂਲ ਸਿੱਖਿਆ ਵਿੱਚ ਨੰਬਰ ਵਨ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਚਿਰਾਗ ਹੈ ਜੋ ਸਮਾਜ ਵਿੱਚੋਂ ਹਨੇਰੇ ਨੂੰ ਦੂਰ ਕਰਦੀ ਹੈ ਅਤੇ ਇਸ ਲਈ ‘ਆਪ’ ਸਰਕਾਰ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। “ਪਹਿਲਾਂ ਕੇਰਲਾ ਸਭ ਤੋਂ ਉੱਪਰ ਸੀ, ਪਰ ਹੁਣ ਪੰਜਾਬ ਵੱਡੇ ਫਰਕ ਨਾਲ ਪਹਿਲੇ ਸਥਾਨ 'ਤੇ ਕਾਬਜ਼ ਹੋ ਗਿਆ ਹੈ ਅਤੇ ਅਸੀਂ ਲਗਾਤਾਰ ਸੁਧਾਰ ਕਰਦੇ ਰਹਾਂਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। “ਇਸ ਯੋਜਨਾ ਤਹਿਤ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਬਣਵਾ ਚੁੱਕੇ ਹਨ ਅਤੇ ਹੁਣ ਤੱਕ ਲਗਭਗ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਮੋਟਰਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। “ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਆਮ ਸ਼੍ਰੇਣੀਆਂ ਦੇ ਪਰਿਵਾਰਾਂ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਹੈ।

“ਇਹ ਲੋਕ ਮਿਲਣੀ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ ਸਗੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਦਾ ਇੱਕ ਪਲੇਟਫਾਰਮ ਹੈ। ਪਹਿਲਾਂ ਪੰਜਾਬ ਵਿੱਚ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਲੋਕ ਭਲਾਈ ਦੀ ਪਰਵਾਹ ਨਹੀਂ ਕੀਤੀ। ਪਿਛਲੀਆਂ ਪਾਰਟੀਆਂ ਨੇ ਪੰਜਾਬ ਦਾ ਖਜ਼ਾਨਾ ਲੁੱਟਣ ਲਈ ਸਿਰਫ਼ ਸੱਤਾ ਦੀ ਕੁਰਸੀ ਦੀ ਖੇਡ ਖੇਡੀ। ਜਦੋਂ ਉਨ੍ਹਾਂ ਤੋਂ ਅੱਕ ਕੇ ਪੰਜਾਬੀਆਂ ਨੇ ਝਾੜੂ ਨੂੰ ਵੋਟ ਦਿੱਤੀ ਤਾਂ ਸਾਡੀ ਸਰਕਾਰ ਨੇ ਸੱਤਾ ਵਿੱਚ ਆਉਂਦੇ ਸਾਰ ਹੀ ਸਕੂਲਾਂ, ਹਸਪਤਾਲਾਂ ਅਤੇ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਦਾ ਅਮਲ ਸ਼ੁਰੂ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇੱਕ ਵਾਰ ਫਿਰ ਲੋਕਾਂ ਤੋਂ ਇੱਕ ਮੌਕਾ ਮੰਗ ਰਹੇ ਹਨ, ਹਾਲਾਂਕਿ ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬੀਆਂ ਤੋਂ ਪੰਜ ਮੌਕੇ ਮਿਲ ਚੁੱਕੇ ਹਨ। “ਲੋਕਾਂ ਦੀ ਸੇਵਾ ਕਰਨ ਦੀ ਬਜਾਏ, ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਇਸ ਲਈ ਪੰਜਾਬੀਆਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਹਥਿਆਉਣਾ ਹੈ ਤਾਂ ਜੋ ਉਹ ਇੱਕ ਵਾਰ ਫਿਰ ਪੰਜਾਬ ਦਾ ਖ਼ਜ਼ਾਨਾ ਲੁੱਟ ਸਕਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਆਗੂ ਪੰਜਾਬ ਅਤੇ ਇਸਦੇ ਲੋਕਾਂ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਦੀ ਪਰਵਾਹ ਕਰਦੇ ਹਨ। “ਇਹ ਮੌਕਾਪ੍ਰਸਤ ਆਗੂ ਨਿਰਾਸ਼ਾ ਦੇ ਆਲਮ ਵਿੱਚ ਹਨ ਕਿਉਂਕਿ ਲੋਕ ਹੁਣ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਉਹ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੇ ਅਤੇ ਹਮੇਸ਼ਾ ਸੂਬੇ ਦੇ ਹਿੱਤਾਂ ਦਾ ਘਾਣ ਕੀਤਾ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ‘ਆਪ’ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਤੋਂ ਸ਼ੁਰੂ ਹੋਵੇਗਾ। “ਇਹ ਪਹਿਲ ਮਨੁੱਖੀ ਜੀਵਨ ਲਈ ਜੋਖਮਾਂ ਨੂੰ ਖਤਮ ਕਰੇਗੀ, ਫਸਲਾਂ ਦੇ ਨੁਕਸਾਨ ਨੂੰ ਰੋਕੇਗੀ ਅਤੇ ਖੇਤੀਬਾੜੀ ਕਾਰਜਾਂ ਵਿੱਚ ਰੁਕਾਵਟਾਂ ਨੂੰ ਦੂਰ ਕਰੇਗੀ। ਸਾਡਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਇੱਕ ਖੁਸ਼ਹਾਲ ਅਤੇ ਟਿਕਾਊ ਪੰਜਾਬ ਦੀ ਸਿਰਜਣਾ ਕਰਨਾ ਹੈ।

ਪੰਜਾਬ ਦੇ ਰਵਾਇਤੀ ਪੇਂਡੂ ਖੇਡ ਸੱਭਿਆਚਾਰ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਲਾ ਰਾਏਪੁਰ ਪੇਂਡੂ ਖੇਡਾਂ ਨੇ 'ਮਿੰਨੀ ਓਲੰਪਿਕ' ਵਜੋਂ ਦੁਨੀਆ ਭਰ ਵਿੱਚ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਦੇ ਇਨ੍ਹਾਂ ਖੇਡਾਂ ਦੀ ਸ਼ਾਨ ਹੁੰਦੀਆਂ ਸਨ।ਇਸ ਲਈ "11 ਜੁਲਾਈ, 2025 ਨੂੰ, ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਜਾਨਵਰਾਂ 'ਤੇ ਜ਼ੁਲਮ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਪਾਸ ਕੀਤਾ, ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਮੁੜ ਸੁਰਜੀਤ ਕਰਨ ਦਾ ਰਾਹ ਪੱਧਰਾ ਹੋਇਆ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ, ਇਸ ਸਾਲ ਇਹ ਦੌੜਾਂ ਇੱਕ ਵਾਰ ਫਿਰ ਖੇਡ ਮੇਲਿਆਂ ਦੀ ਪਹਿਚਾਣ ਬਣਨਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਦੇ ਉਦੇਸ਼ ਨਾਲ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਸਟੇਡੀਅਮ ਲੋਕਾਂ ਨੂੰ ਸਮਰਪਿਤ ਕਰੇਗੀ। "ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡ ਸੱਭਿਆਚਾਰ ਸਭ ਤੋਂ ਮਜ਼ਬੂਤ ਹਥਿਆਰ ਹੈ। ਜਦੋਂ ਨੌਜਵਾਨ ਖੇਡਾਂ ਵਿੱਚ ਹਿੱਸਾ ਲੈਂਦੇ ਹਨ, ਤਾਂ ਉਨ੍ਹਾਂ ਦੀ ਊਰਜਾ ਕੁਝ ਹਾਸਲ ਕਰਨ ਅਤੇ ਉੱਤਮਤਾ ਵੱਲ ਜਾਂਦੀ ਹੈ। ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਵੀ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ 'ਤੇ ਕੇਂਦ੍ਰਿਤ ਰਹਿੰਦੇ ਹਨ। ਇਹ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਮਦਦ ਕਰੇਗਾ ਅਤੇ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਏਗਾ।

pbpunjab additional image pbpunjab additional image pbpunjab additional image

beware-of-bjp-if-voted-to-power-they-will-reimpose-black-farm-laws-in-punjab-cm-bhagwant-singh-mann



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB