ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ 'ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ 'ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।
ਸੁਖਬੀਰ ਸਿੰਘ ਬਾਦਲ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ।
ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ।
ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ 'ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ?
ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ।
'ਆਪ' ਸਰਕਾਰ ਦੀ ਪਹੁੰਚ 'ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB