ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਸੰਭਾਲਣ ਤੋਂ ਬਾਅਦ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸੂਬੇ ਭਰ ਵਿੱਚ ਕਰੀਬ 3,100 ਖੇਡ ਮੈਦਾਨ 15 ਜੁਲਾਈ ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ, “ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਨ੍ਹਾਂ ਦਾ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਂਦੇ ਹੋਏ ਦ੍ਰਿੜਤਾ ਨਾਲ ਵਿਰੋਧੀਆਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਸਿਰਫ਼ ਇੱਕ ਹੀ ਏਜੰਡਾ ਹੈ, ਉਹ ਹੈ ਉਨ੍ਹਾਂ ਨੂੰ ਬਦਨਾਮ ਕਰਨਾ, ਅਤੇ ਉਹ ਫਰਜ਼ੀ ਵੀਡੀਓਜ਼ ਵਾਇਰਲ ਕਰਕੇ ਸਭ ਤੋਂ ਹੇਠਲੇ ਪੱਧਰ 'ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਖਰਚਿਆਂ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਅਤੇ ਇਹੀ ਕਾਰਨ ਹੈ ਕਿ ਵਿਰੋਧੀ ਧਿਰ ਬੌਖਲਾਈ ਹੋਈ ਹੈ।”
'ਆਪ' ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਸੂਬੇ ਭਰ ਵਿੱਚ ਕਰੀਬ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ ਅਤੇ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਉੱਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਪੜਾਅਵਾਰ ਤਰੀਕੇ ਨਾਲ ਅੰਡਰਗਰਾਊਂਡ ਬਿਜਲੀ ਸਿਸਟਮ ਵਿੱਚ ਬਦਲਣ ਲਈ ਇੱਕ ਅਹਿਮ ਪ੍ਰੋਗਰਾਮ ਸ਼ੁਰੂ ਕੀਤਾ ਹੈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB