ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ" />

punjab-s-decision-to-enhance-honorarium-of-sarpanches-reflects-chief-minister-bhagwant-singh-mann-s-commitment-to-strengthening-grassroots-democracy-harbhajan-singh-eto

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

Jun26,2026 | Narinder Kumar | Chandigarh

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਮੁੱਖ ਮੰਤਰੀ ਵੱਲੋਂ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਉਹ ਸਤਿਕਾਰ ਅਤੇ ਸਮਰਥਨ ਮਿਲਣਾ ਜ਼ਰੂਰੀ ਹੈ ਜਿਸਦੇ ਉਹ ਹੱਕਦਾਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚ, ਸਰਕਾਰ ਅਤੇ ਪੇਂਡੂ ਨਾਗਰਿਕਾਂ ਵਿਚਕਾਰ ਸੰਪਰਕ ਦੀ ਪਹਿਲੀ ਕੜੀ ਵਜੋਂ ਕੰਮ ਕਰਦੇ ਹਨ ਅਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨ, ਸਥਾਨਕ ਮੁੱਦਿਆਂ ਨੂੰ ਹੱਲ ਕਰਨ ਅਤੇ ਜਨਤਕ ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਪਣੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਬਾਵਜੂਦ, ਉਹ ਸਾਲਾਂ ਤੋਂ ਥੋੜ੍ਹੇ ਜਿਹੇ ਮਾਣਭੱਤੇ ’ਤੇ ਕੰਮ ਕਰ ਰਹੇ ਹਨ।

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਨਿਰੰਤਰ ਲੋਕ-ਕੇਂਦ੍ਰਿਤ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮਾਣਭੱਤੇ ਵਿੱਚ ਹੋਇਆ ਇਹ ਵਾਧਾ ਨਾਲ ਨਾ ਸਿਰਫ਼ ਸਰਪੰਚਾਂ ਦਾ ਮਨੋਬਲ ਵਧਾਏਗਾ ਸਗੋਂ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਵਧੇਰੇ ਸਮਾਂ ਅਤੇ ਊਰਜਾ ਜੁਟਾਉਣ ਦੇ ਯੋਗ ਵੀ ਬਣਾਏਗਾ।

ਪੇਂਡੂ ਭਾਈਚਾਰਿਆਂ ਦੀ ਤਰਫ਼ੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਐਲਾਨ ਦੀ ਪੰਜਾਬ ਭਰ ਦੇ ਸਰਪੰਚਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ ਹੈ ਅਤੇ ਇਹ ਪਿੰਡ ਪੱਧਰ ’ਤੇ ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ।

punjab-s-decision-to-enhance-honorarium-of-sarpanches-reflects-chief-minister-bhagwant-singh-mann-s-commitment-to-strengthening-grassroots-democracy-harbhajan-singh-eto



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB