ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਮਾਨ ਜੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਲਈ ਹੋ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਹੈਡ ਆਫਿਸ ਚ' ਚੇਅਰਮੈਨ ਮਾਰਕਫੈਡ/ਸੂਬਾ ਸਕੱਤਰ ਪੰਜਾਬ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਦੀ ਰਹਿਨੁਮਾਈ ਹੇਠ ਚੇਅਰਮੈਨ ਬਸੰਤ ਆਈਸ ਕਰੀਮ ਗਰੁਪ ਰਜਿੰਦਰ ਸਿੰਘ ਬਸੰਤ, ਪੰਜਾਬ ਪੁਲਿਸ ਦੇ ਰਿਟਾ. ਡੀ ਐਸ ਪੀ ਬੁਲੰਦ ਸਿੰਘ ਅਤੇ ਸਟੇਟ ਪ੍ਰਧਾਨ ਓ ਬੀ ਸੀ ਵੈਲਫੇਅਰ ਫਰੰਟ ਕਰਮਜੀਤ ਸਿੰਘ ਨਾਰੰਗਵਾਲ, ਹਲਕਾ ਸਾਊਥ ਤੋਂ ਕੁਲਵੰਤ ਸਿੰਘ ਪਪੀ, ਤਰਲੋਚਨ ਸਿੰਘ ਕਾਕਾ ਅਤੇ ਸਰਬਜੀਤ ਸਿੰਘ ਸਰਬਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ ਜੀ, ਵਾਈਸ ਸਟੇਟ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਾਜਿੰਦਰ ਪਾਲ ਕੌਰ ਛਿਨਾ ਵੀ ਮੌਜੂਦ ਸਨ। ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਦੇ ਹਿੱਤਾਂ ਲਈ ਪੰਜਾਬ ਵਾਸੀਆਂ ਦੀ ਸੇਵਾ ਕਰਨਗੇ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)