ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਮੇਜਰ ਸਿੰਘ ਦੇਤਵਾਲ, ਜ਼ਿਲ੍ਹਾ ਸਕੱਤਰ ਨਵਲ ਜੈਨ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ ਨੇ ਭਾਗ ਲਿਆ।ਇਸ ਮੌਕੇ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਨੇ ਆਪਣੇ ਸਾਥੀਆਂ ਸੰਤੋਖ ਸਿੰਘ, ਵਿਨੋਦ ਕੁਮਾਰ ਜੈਨ, ਵਿਜੇ ਕੁਮਾਰ ਜੈਨ, ਹੰਸ ਰਾਜ, ਓਮ ਪ੍ਰਕਾਸ਼ ਜੈਨ, ਨਰੇਸ਼ ਜੈਨ, ਸੋਹਣ ਸਿੰਘ, ਰਣਜੀਤ ਕੁਮਾਰ ਸਮੇਤ ਭਾਜਪਾ ਦਾ ਪੱਲਾ ਫੜਿਆ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਮੇਜਰ ਸਿੰਘ ਦੇਤਵਾਲ, ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਸਾਰਿਆਂ ਨੂੰ ਸਿਰੋਪਾਓ ਪਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ
ਅੱਜ ਸਾਰੇ ਲੋਕ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹਨ।ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਮਾਰਗ ਦਰਸ਼ਨ ਵਿੱਚ ਹੀ ਭਾਰਤ ਵਿਸ਼ਵ ਗੁਰੂ ਵੱਲ ਵਧ ਰਿਹਾ ਹੈ। ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਨੇ ਕਿਹਾ ਕਿ ਭਾਜਪਾ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ। ਪ੍ਰਧਾਨ ਮੰਤਰੀ ਵਲੋ ਦੇਸ਼ ਹਿੱਤ ਦੇ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਭਾਜਪਾ ਪਰਿਵਾਰ ਦੇ ਮੈਂਬਰ ਬਣੇ ਹਨ ।ਇਸ ਮੌਕੇ
ਦਲਜੀਤ ਕੌਰ, ਕਾਂਤਾ ਦੇਵੀ, ਨੀਲਮ, ਮੰਗਤ ਭਗਤ, ਨੀਲਮ ਰਾਣੀ, ਦਲਜੀਤ ਸਿੰਘ ਗਿੱਲ, ਸਾਬੀ ਸਿੰਘ, ਸੁੱਖ ਈਸੇਵਾਲ ਆਦਿ ਹਾਜ਼ਰ ਸਨ।
jai-prakash-jain-titu-bania-joined-the-bjp-along-with-his-colleagues
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)