ਪੰਜਾਬ ਯੂਨੀਵਰਸਿਟੀ -ਚ ਹਿੱਸੇਦਾਰੀ ਦੇ ਮੁੱਦੇ -ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਖਤਮ ਹੋ ਗਈ ਹੈ। ਇਕ ਵਾਰ ਫਿਰ ਇਸ ਮੁੱਦੇ -ਤੇ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਹੈ। ਹੁਣ 3 ਜੁਲਾਈ ਨੂੰ ਮੁੜ ਮੀਟਿੰਗ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਇਸ ਅਹਿਮ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਹਨ। ਇਸ ਮੁੱਦੇ -ਤੇ ਭਗਵੰਤ ਮਾਨ ਨੇ ਇਤਰਾਜ਼ ਉਠਾਇਆ ਹੈ। ਉਸ ਦਾ ਕਹਿਣਾ ਹੈ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ। ਪੰਜਾਬ ਇਸ ਵਿੱਚ ਕੋਈ ਤਬਦੀਲੀ ਬਰਦਾਸ਼ਤ ਨਹੀਂ ਕਰੇਗਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)