sonia-mann-to-alka-lamba-opposition-s-role-is-not-just-to-criticize-the-government-but-also-to-appreciate-its-good-work

ਸੋਨੀਆ ਮਾਨ ਦਾ ਅਲਕਾ ਲਾਂਬਾ ਨੂੰ ਕਰਾਰ ਜਵਾਬ

Jun15,2025 | Narinder Kumar | Ludhiana/chandigarh

ਕਿਹਾ- ਵਿਰੋਧੀ ਧਿਰ ਦਾ ਕੰਮ ਸਿਰਫ਼ ਸਰਕਾਰ ਦੀ ਬੁਰਾਈ ਕਰਨਾ ਨਹੀਂ ਹੈ, ਚੰਗੇ ਕੰਮ ਦੀ ਪ੍ਰਸ਼ੰਸਾ ਵੀ ਕਰਨੀ ਚਾਹੀਦੀ ਹੈ

ਕਾਂਗਰਸ ਸਰਕਾਰ ਵਿੱਚ ਤਾਂ ਕਈ ਮੰਤਰੀਆਂ ਅਤੇ ਵਿਧਾਇਕਾਂ 'ਤੇ ਨਸ਼ਿਆਂ ਦਾ ਕਾਰੋਬਾਰ ਚਲਾਉਣ ਦੇ ਦੋਸ਼ ਲੱਗੇ, ਜਦੋਂ ਕਿ 'ਆਪ' ਸਰਕਾਰ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ - ਸੋਨੀਆ ਮਾਨ


ਆਮ ਆਦਮੀ ਪਾਰਟੀ ਦੀ ਨੇਤਾ ਸੋਨੀਆ ਮਾਨ ਨੇ ਕਾਂਗਰਸੀ ਨੇਤਾ ਅਲਕਾ ਲਾਂਬਾ ਦੇ ਨਸ਼ਿਆਂ ਨੂੰ ਲੈ ਕੇ ਦਿੱਤੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਸਿਰਫ਼ ਸਰਕਾਰ ਦੀ ਆਲੋਚਨਾ ਕਰਨਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਉਸ ਦੇ ਚੰਗੇ ਕੰਮ ਦੀ ਪ੍ਰਸ਼ੰਸਾ ਵੀ ਕਰਨੀ ਚਾਹੀਦੀ ਹੈ।

ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਇੰਨੀ ਵੱਡੀ ਕਾਰਵਾਈ ਕਰ ਰਹੀ ਹੈ। ਹਰ ਪਿੰਡ ਵਿੱਚ ਨਸ਼ਾ ਮੁਕਤੀ ਕਮੇਟੀ ਬਣਾਈ ਗਈ ਹੈ ਅਤੇ ਜਾਗਰੂਕਤਾ ਮੁਹਿੰਮਾਂ ਵੱਡੇ ਪੱਧਰ 'ਤੇ ਚਲਾਈਆਂ ਜਾ ਰਹੀਆਂ ਹਨ। ਇਸ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ਪਰ ਇਹ ਮੰਦਭਾਗੀ ਗੱਲ ਹੈ ਕਿ ਵਿਰੋਧੀ ਆਗੂ ਨਸ਼ਿਆਂ ਦੇ ਮੁੱਦੇ 'ਤੇ ਵੀ ਘਟੀਆ ਰਾਜਨੀਤੀ ਖਰ ਰਹੇ ਹਨ। ਇਹ ਬਿਲਕੁਲ ਜ਼ਰੂਰ ਗ਼ਲਤ ਹੈ।

ਸੋਨੀਆ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ 'ਤੇ ਖ਼ੁਦ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਅਲਕਾ ਲਾਂਬਾ ਨੂੰ ਵੀ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਵੀ ਸਵਾਲ ਕਰਨਾ ਚਾਹੀਦਾ ਹੈ ਕਿ ਉਹ ਨਸ਼ੇ ਨੂੰ ਉਤਸ਼ਾਹਿਤ ਕਰਨ ਲਈ ਅਫ਼ੀਮ ਦੀਆਂ ਦੁਕਾਨਾਂ ਖੋਲ੍ਹਣ ਦੀ ਗੱਲ ਕਿਉਂ ਕਰ ਰਹੇ ਹਨ?

ਉਨ੍ਹਾਂ ਕਿਹਾ ਕਿ ਕਾਂਗਰਸ-ਅਕਾਲੀ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ। ਜਿਸ ਕਾਰਨ ਹਜ਼ਾਰਾਂ ਘਰ ਤਬਾਹ ਹੋ ਗਏ। ਹਜ਼ਾਰਾਂ ਮਾਪਿਆਂ ਨੇ ਆਪਣੇ ਬੱਚੇ ਗੁਆ ਦਿੱਤੇ ਅਤੇ ਹਜ਼ਾਰਾਂ ਬੱਚੇ ਅਨਾਥ ਹੋ ਗਏ। ਜਦੋਂ ਕਿ 'ਆਪ' ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਹ ਉਨ੍ਹਾਂ ਨੂੰ ਜੇਲ੍ਹ ਭੇਜ ਰਹੇ ਹਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਰਹੇ ਹਨ, ਜਿਸ ਕਾਰਨ ਨਸ਼ਾ ਤਸਕਰਾਂ ਦੇ ਮਨਾਂ ਵਿੱਚ ਡਰ ਪੈਦਾ ਹੋ ਗਿਆ ਹੈ। ਕਾਂਗਰਸੀ ਆਗੂਆਂ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਜਲਦੀ ਤੋਂ ਜਲਦੀ ਨਸ਼ੇ ਤੋਂ ਮੁਕਤੀ ਮਿਲ ਸਕੇ।

sonia-mann-to-alka-lamba-opposition-s-role-is-not-just-to-criticize-the-government-but-also-to-appreciate-its-good-work



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB