ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਦੂਰ-ਦੁਰਾਡੇ ਘਰਾਂ ਦੇ ਦਰਵਾਜ਼ੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਪੱਧਰ ਦੇ ਆਗੂ ਵੱਖ-ਵੱਖ ਸੰਸਦੀ ਸੀਟਾਂ ’ਤੇ ਰੈਲੀਆਂ ਕਰਕੇ ਐਨਡੀਏ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰ ਰਹੇ ਹਨ। ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ 14 ਜੂਨ 2023 ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ‘ਤੇ ਅਤੇ 18 ਜੂਨ 2023 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਲੋਕ ਸਭਾ ਸੀਟ ’ਤੇ ਰੈਲੀ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਜੀਵਨ ਗੁਪਤਾ ਨੇ ਵੀ ਸਾਰਿਆਂ ਨੂੰ ਇਨ੍ਹਾਂ ਰੈਲੀਆਂ ਵਿੱਚ ਵਧ-ਚੜ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਜੀਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਰਾਹੀਂ ਕੇਂਦਰ ਸਰਕਾਰ ਦੇ ਸ਼ਾਸਨ ਦੌਰਾਨ ਪਿਛਲੇ 9 ਸਾਲਾਂ ਦੌਰਾਨ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਪੂਰਾ ਵੇਰਵਾ ਲੋਕਾਂ ਨੂੰ ਦਿੱਤਾ ਜਾਵੇਗਾ। ਪਿਛਲੇ 9 ਸਾਲਾਂ ਵਿੱਚ ਦੇਸ਼ ਵਿੱਚ ਹਰ ਵਰਗ ਦੀ ਜੀਵਨ ਸ਼ੈਲੀ ਵਿੱਚ ਵੱਡਾ ਸੁਧਾਰ ਹੋਇਆ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)