mohali-court-gives-bikram-majithia-a-big-setback-court-rejects-bail-petition

ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਦਾ ਵੱਡਾ ਝਟਕਾ, ਕੋਰਟ ਨੇ ਖ਼ਾਰਜ ਕੀਤੀ ਬੇਲ ਪਟੀਸ਼ਨ

Aug18,2025 | | Chandigarh

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਬੇਲ ਐਪਲੀਕੇਸ਼ਨ ‘ਤੇ ਮੋਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਕੋਰਟ ਨੇ ਮਜੀਠੀਆ ਨੂੰ ਬੇਲ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਨੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਹਾਈ ਕੋਰਟ ਜਾਣ ਦੀ ਗੱਲ ਕਹੀ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਹਾਈ ਕੋਰਟ ਪਹੁੰਚ ਗਈ ਹੈ। ਗਨੀਵ ਕੌਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਹਨ।

ਗਨੀਵ ਕੌਰ ਨੇ ਹਾਈ ਕੋਰਟ ਤੋਂ ਵਿਜੀਲੈਂਸ ਵੱਲੋਂ ਭੇਜਿਆ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਗਨੀਵ ਕੌਰ ਇਸ ਮਾਮਲੇ ਵਿੱਚ ਦੋਸ਼ੀ ਨਹੀਂ। ਇਹ ਨੋਟਿਸ ਉਨ੍ਹਾਂ ਨੂੰ ਗਵਾਹ ਵਜੋਂ ਭੇਜਿਆ ਗਿਆ ਹੈ। ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਉਪਰ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਹੋਈ ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਫਿਲਹਾਲ ਅਜੇ ਉਹ ਜੇਲ੍ਹ ਵਿਚ ਹੀ ਰਹਿਣਗੇ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਜਾਂਚ ਦਾ ਦਾਇਰਾ ਹਿਮਾਚਲ, ਦਿੱਲੀ ਤੇ ਯੂਪੀ ਤੱਕ ਫੈਲਿਆ ਹੈ।


mohali-court-gives-bikram-majithia-a-big-setback-court-rejects-bail-petition



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB