ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਹਾਂਸ ਕਲਾ, ਤਹਿਸੀਲ ਜਗਰਾਓ, ਜ਼ਿਲ੍ਹਾ ਲੁਧਿਆਣਾ ਦੇ ਅੱਠਵੀਂ ਤੋਂ ਬਾਰਵੀਂ ਜਮਾਤ ਦੇ 105 ਵਿਦਿਆਰਥੀਆਂ ਵੱਲੋਂ 5 ਅਧਿਆਪਕਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਡਾ. ਰੁਪਿੰਦਰ ਕੌਰ ਤੂਰ ਨੇ ਵਿਦਿਆਰਥੀਆਂ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਜਾਣਕਾਰੀ ਦਿੱਤੀ । ਇਸ ਤੋਂ ਬਾਅਦ ਭੂਮੀ ਵਿਭਾਗ ਦੇ ਡਾ. ਵਿਜੈਕਾਂਤ ਸਿੰਘ ਅਤੇ ਨਰਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਡਾ. ਉੱਪਲ ਮਿਊਜ਼ੀਅਮ ਦਾ ਦੌਰਾ ਕਰਵਾਇਆ । ਇਸ ਤੋਂ ਬਾਅਦ ਸ਼੍ਰੀ ਅਮਨਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਦਾ ਦੌਰਾ ਕਰਵਾਇਆ ਅਤੇ ਇਸ ਅਜਾਇਬ ਘਰ ਵਿੱਚ ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਣੇ ਸੱਭਿਆਚਾਰ ਅਤੇ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ । ਇਸ ਪ੍ਰੋਗਰਾਮ ਦੇ ਡਾਇਰੈਕਟਰ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਸਨ ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)