punjab-politics-government-news6

ਪ੍ਰੋਃ ਪਿਰਥੀਪਾਲ ਸਿੰਘ ਕਪੂਰ ਦੀ ਖੋਜ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਲੋਕ ਅਰਪਨ

Sep3,2022 | MUNEESH TRGOTRA | ludhiana

ਵਿਰਸੇ ਦੇ ਸਵੈਮਾਣ ਦੇ ਨਾਲ ਨਾਲ ਸਿੱਖ ਜਗਤ ਬੌਧਿਕ ਪਰੰਪਰਾ ਨੂੰ ਵੀ ਮਜਬੂਤ ਕਰੋ- ਡਾਃ ਜਸਪਾਲ ਸਿੰਘ ਪ੍ਰੋਃ ਪਿਰਥੀਪਾਲ ਸਿੰਘ ਕਪੂਰ ਦੀ ਖੋਜ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਲੋਕ ਅਰਪਨ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਵਿੱਚ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਸਾਬਕਾ ਪ੍ਰਧਾਨ ਗੁਰੂ ਨਾਨਕ ਐਜੂਕੇਸ਼ਨਲ ਸੋਸਾਇਟੀ ਦੀ ਖੋਜ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ ਕੀਤਾ। ਇਹ ਪੁਸਤਕ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ ਇਸ ਸਮਾਗਮ ਦਾ ਆਰੰਭ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਕੀਤਾ ਗਿਆ ਇਸ ਪੁਸਤਕ ਉੱਤੇ ਵਿਚਾਰ ਚਰਚਾ ਕਰਨ ਲਈ ਡਾ ਧਰਮ ਸਿੰਘ ਸਾਬਕਾ ਮੁੱਖ ਸੰਪਾਦਕ ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ,ਡਾ ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਅਤੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਸਃ ਗੁਰਸਾਗਰ ਸਿੰਘ ਮਾਲਕ ਸਿੰਘ ਬਰਦਰਜ਼ ਪ੍ਰਕਾਸ਼ਨ ਹਾਊਸ ਨੇ ਸ਼ਿਰਕਤ ਕੀਤੀ ਡਾ ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਮੌਕੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝਾ ਕਰਦਿਆਂ ਕਿਹਾ ਕਿ ਵਿਰਸੇ ਦੇ ਸਵੈਮਾਣ ਦੇ ਨਲ ਨਾਲ ਸਿੱਖ ਕੌਮ ਨੂੰ ਆਪਣੀ ਬੌਧਿਕ ਪਰੰਪਰਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਭਾਈ ਗੁਰਦਾਸ ਤੋਂ ਲੈ ਕੇ ਮਹਾਂ ਕਵੀ ਸੰਤੋਖ ਸਿੰਘ, ਭਾਈ ਰਤਨ ਸਿੰਘ ਭੰਗੂ, ਗਿਆਨੀ ਗਿਆਨ ਸਿੰਘ, ਭਾਈ ਦਿੱਤ ਸਿੰਘ, ਭਾਈ ਕਾਹਨ ਸਿੰਘ ਨਾਭਾ, ਭਾਈ ਵੀਰ ਸਿੰਘ,ਪ੍ਰੋਃ ਪੂਰਨ ਸਿੰਘ, ਕਰਮ ਸਿੰਘ ਹਿਸਟੋਰੀਅਨ ਤੇ ਪੰਡਤ ਕਰਤਾਰ ਸਿੰਘ ਦਾਖਾ ਵੱਲੋਂ ਦਿੱਤੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਤੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ ਉਨ੍ਹਾਂ ਨੇ ਕਿਹਾ ਕਿ ਪ੍ਰੋ ਪਿਰਥੀਪਾਲ ਸਿੰਘ ਕਪੂਰ ਦੀ ਸਿੱਖ ਇਤਿਹਾਸ ਨਾਲ ਸਬੰਧਤ ਲਿਖਤਾਂ ਵਿੱਚ ਵੱਡੀ ਦੇਣ ਹੈ ਪ੍ਰੋ ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਮਹੱਤਵਪੂਰਨ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਨੇ ਬੜੇ ਹੀ ਸੁਚੱਜੇ ਢੰਗ ਦੇ ਨਾਲ ਇਸ ਪੁਸਤਕ ਦੇ ਅਧਿਆਇ ਵੰਡ ਕਰਕੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਲੜੀਦਾਰ ਰੂਪ ਵਿੱਚ ਪੇਸ਼ ਕੀਤਾ ਹੈ ਪ੍ਰੋ ਗੁਰਭਜਨ ਗਿੱਲ ਨੇ ਇਸ ਮੌਕੇ ਤੇ ਕਿਹਾ ਕਿ ਅਜਿਹੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਸਿੱਖ ਇਤਿਹਾਸ ਨੂੰ ਸਮਝਣ ਤੇ ਜਾਣਨ ਵਿੱਚ ਬਹੁਤ ਨਵੀਂ ਪੀੜ੍ਹੀ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਗੁਰੂ ਤੇਗ ਬਹਾਦਰ ਨੇ ਸ਼ਹਾਦਤ ਦੇਣ ਤੋਂ ਪਹਿਲਾਂ ਪੂਰਬੀ ਰਾਜਾਂ ਦੇ ਦੌਰਿਆਂ ਦੌਰਾਨ ਗੁਰੂ ਨਾਨਕ ਸਿਧਾਂਤ ਤੇ ਮਾਰਗ ਪ੍ਰਕਾਸ਼ ਰਾਹੀਂ ਜੋ ਇਤਿਹਾਸਕ ਕਾਰਜ ਕੀਤਾ ਉਸ ਦੀ ਨਿਸ਼ਾਨਦੇਹੀ ਜ਼ਰੂਰੀ ਹੈ। ਡਾ ਜਸਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਨੂੰ ਖੋਜਣ ਸਮਝਣ ਅਤੇ ਲਿਖਣ ਦੀ ਜੋ ਮੁਹਾਰਤ ਪ੍ਰੋ ਪ੍ਰਿਥੀਪਾਲ ਸਿੰਘ ਕੋਲ ਹੈ ਉਸ ਦਾ ਕੋਈ ਸਾਨੀ ਨਹੀਂ ਇਸ ਮੌਕੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਵੀ ਇਸ ਪੁਸਤਕ ਦੀ ਸਿਰਜਣਾ ਬਾਰੇ ਅਤੇ ਇਸ ਤੋਂ ਪਹਿਲਾਂ ਸਿੱਖ ਸਿਆਸਤਦਾਨ ਕੀਤੇ ਆਪਣੇ ਖੋਜਕਾਰਜ ਬਾਰੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਸਰਦਾਰ ਚਰਨਜੀਤ ਸਿੰਘ ਅਟਵਾਲ ਨੇ ਵੀ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਚ ਸ਼ਿਰਕਤ ਕੀਤੀ। ਪੁਸਤਕ ਦੇ ਪ੍ਰਕਾਸ਼ਕ ਸਃ ਗੁਰਸਾਗਰ ਸਿੰਘ ਸਿੰਘ ਬਰਦਰਜ਼ ਅੰਮ੍ਰਿਤਸਰ ਨੇ ਕਿਹਾ ਕਪੂਰ ਸਾਹਿਬ ਦੀਆਂ ਇਤਿਹਾਸ ਸਬੰਧੀ ਪੁਸਤਕਾਂ ਪ੍ਰਕਾਸ਼ਤ ਕਰਨਾ ਸਾਡਾ ਸੁਭਾਗ ਹੈ। ਪ੍ਰੋਗਰਾਮ ਦੇ ਅਖੀਰ ਤੇ ਕਾਲਜ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਇਸ ਮੌਕੇ ਕਾਲਿਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ, ਪ੍ਰੋ ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀਜੀਐਨ ਆਈਐਮਟੀ ਪ੍ਰਿੰਸੀਪਲ ਸ਼ਿਖਾ ਸਹਿਜਪਾਲ ਜੀਜੀਐਨ ਕਾਲਜ ਆਫ ਫਾਰਮੇਸੀ ਜੀਜੀਐਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਨਮੀਤ ਕੌਰ , ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਡਾਃ ਗੁਰਇਕਬਾਲ ਸਿੰਘ, ਹਰਵਿੰਦਰ ਚੰਡੀਗੜ੍ਹ, ਇੰਜਃ ਡੀ ਐੱਮ ਸਿੰਘ, ਗੁਰਚਰਨ ਕੌਰ ਕੋਚਰ, ਅਮਰਜੀਤ ਸ਼ੇਰਪੁਰੀ, ਸਰਬਜੀਤ ਵਿਰਦੀ, ਸਤਨਾਮ ਸਿੰਘ ਕੋਮਲ, ਚਰਨਜੀਤ ਸਿੰਘ ਯੂ ਐੱਸ ਏ,ਅਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਹਾਜ਼ਰ ਰਹੇ

punjab-politics-government-news6



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB