- ਕਿਹਾ! ਇਸ ਪ੍ਰੋਜੈਕਟ ਤੇ ਕਰੀਬ 56 ਲੱਖ ਰੁਪਏ ਦੀ ਆਵੇਗੀ ਲਾਗਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਸਥਾਨਕ ਦੁੱਗਰੀ ਫੇਜ-2 ਵਿਖੇ ਡਰੱਮ ਚੌਂਕ ਦੀ ਮਾਰਕੀਟ -ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ -ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ -ਤੇ ਪੂਰਾ ਕੀਤਾ ਜਾ ਰਿਹਾ ਹੈ।
punjab-politics-government-news6
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)