Pspsl-By-Mla-Chaudhry-Madan-Lal-Baga-Meeting-With-The-Officials

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ - ਹਲਕੇ -ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਚੱਲ ਰਹੇ ਕਾਰਜ਼ਾਂ -ਚ ਹੋਰ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼

ਵਸਨੀਕਾਂ ਨੂੰ ਮੋਬਾਇਲ ਟ੍ਰਾਂਸਫਾਰਮ ਵੀ ਜਲਦ ਕੀਤਾ ਜਾਵੇਗਾ ਸਮਰਪਿਤ

Jun13,2023 | Muneesh Trgotra | Ludhiana

  ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ -ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ। ਮੀਟਿੰਗ ਦੌਰਾਨ ਡਿਪਟੀ ਚੀਫ ਇੰਜੀਨੀਅਰ ਅਨਿਲ ਸ਼ਰਮਾ, ਰਜੇਸ਼ ਕੁਮਾਰ, ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।   ਵਿਧਾਇਕ ਚੌਧਰੀ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਵਿਧਾਇਕ ਬੱਗਾ ਦੇ ਧਿਆਨ ਵਿੱਚ ਆਇਆ ਹੈ ਕਿ ਬਾਜਾਰ ਵਿੱਚ ਕਈ ਥਾਵਾਂ -ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ -ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ੋਤੇ ਸਥਾਪਤ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ। ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਦੇ ਨਾਲ ਲਗਦੇ ਜਿੰਨੇ ਵੀ ਟ੍ਰਾਂਸਫਾਰਮਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਹਟਾਉੁਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੁੱਢੇ ਨਾਲੇ ਦੇ ਨਾਲ ਲੱਗਦੀ ਸੜ੍ਹਕ ਨੂੰ ਚੌੜਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ -ਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਬੱਗਾ, ਇਲਾਕਾ ਨਿਵਾਸੀਆਂ ਲਈ ਜਲਦ ਇੱਕ ਨਵੀਂ ਸੌਗਾਤ ਲੈ ਕੇ ਆ ਰਹੇ ਹਨ ਜਿਸਦੇ ਤਹਿਤ ਹਲਕਾ ਉੱਤਰੀ ਵਿੱਚ ਮੋਬਾਇਲ ਟ੍ਰਾਂਸਫਾਰਮਰ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਅਕਸਰ ਟ੍ਰਾਂਸਫਾਰਮ ਸੜ੍ਹ ਜਾਂਦੇ ਹਨ ਜਾਂ ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਬੇਹੱਦ ਮਾੜੇ ਦੌਰ ਵਿੱਚੋਂ ਗੁਜਰਨਾ ਪੈਂਦਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੋਬਾਇਲ ਟ੍ਰਾਂਸਫਾਰਮ ਰਾਹੀਂ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Pspsl-By-Mla-Chaudhry-Madan-Lal-Baga-Meeting-With-The-Officials


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com