shiromani-gurdwara-parbandhak-committee-organizes-gurmat-samagam-on-the-occasion-of-bhagat-ravidass-ji-s-birth-anniversary

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Feb1,2026 | Narinder Kumar | Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਅੰਦਰ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਮੈਨੇਜਰ ਸ. ਜਸਪਾਲ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਯੁਵਰਾਜ ਸਿੰਘ, ਸ. ਅਜੈ ਸਿੰਘ ਆਦਿ ਮੌਜੂਦ ਸਨ।

shiromani-gurdwara-parbandhak-committee-organizes-gurmat-samagam-on-the-occasion-of-bhagat-ravidass-ji-s-birth-anniversary


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB