ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ।
*649ਵੇਂ ਪ੍ਰਕਾਸ਼ ਪੁਰਬ ਅਤੇ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੂਬਾ ਪੱਧਰ ਉਤੇ ਵਿਆਪਕ ਪ੍ਰਬੰਧਾਂ ਦੀ ਵਿਵਸਥਾ*ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸੰਤਾਂ, ਅਧਿਆਤਮਿਕ ਆਗੂਆਂ, ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਹੋਵੇਗੀ ਅਤੇ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤੀ ਹੋਵੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB