ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਲਗਾਇਆ
Mar13,2026
| Narinder Kumar | Amritsar
ਇਸ ਤੋਂ ਪਹਿਲਾਂ ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਨਿਯੁਕਤ ਕੀਤਾ ਸੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ ਨੇ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ।
advocate-dhami-also-appointed-bhai-gurbaksh-singh-khalsa-as-the-spokesperson-of-the-shiromani-committee-