3 ਸਤੰਬਰ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸੱਚਖੰਡ ਵਿਖੇ ਪੈਣਗੇ ਅਤੇ 10 ਵਜੇ ਬੰਦਾ ਘਾਟ ਸਜਣਗੇ ਦੀਵਾਨ
ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁੱਖ ਅਹੁਦੇਦਾਰਾਂ ਦੀ ਮੀਟਿੰਗ 1 ਸਤੰਬਰ ਨੂੰ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਮਿਲਾਪ ਦਿਹਾੜਾ ਮਨਾਉਣ ਜਾ ਰਹੇ ਜੱਥੇ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਕ੍ਰਿਸ਼ਨ ਕੁਮਾਰ ਬਾਵਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਨਜੀਤ ਸਿੰਘ ਹੰਬੜਾਂ, ਬਾਦਲ ਸਿੰਘ ਸਿੱਧੂ ਵਾਈਸ ਪ੍ਰਧਾਨ ਫਾਊਂਡੇਸ਼ਨ, ਪਰਮਿੰਦਰ ਸਿੰਘ ਗਰੇਵਾਲ ਜਨਰਲ ਸਕੱਤਰ ਫਾਊਂਡੇਸ਼ਨ, ਬੀਬੀ ਗੁਰਮੀਤ ਕੌਰ ਪ੍ਰਧਾਨ ਫਾਊਂਡੇਸ਼ਨ ਮਹਿਲਾ ਵਿੰਗ, ਅਮਨਦੀਪ ਬਾਵਾ, ਰੇਸ਼ਮ ਸਿੰਘ ਸੱਗੂ ਜਨਰਲ ਸਕੱਤਰ, ਤਰਲੋਚਨ ਸਿੰਘ ਸੱਗੂ ਜਨਰਲ ਸਕੱਤਰ ਫਾਊਂਡੇਸ਼ਨ ਕੈਨੇਡਾ, ਅੰਮ੍ਰਿਤਪਾਲ ਸਿੰਘ ਸ਼ੰਕਰ ਜਨਰਲ ਸਕੱਤਰ, ਸਾਹਿਰ ਆਹਲੂਵਾਲੀਆ, ਅਮਰਪਾਲ ਸਿੰਘ ਬੰਮਰਾ ਸਕੱਤਰ ਫਾਊਂਡੇਸ਼ਨ ਮੁੱਖ ਤੌਰ 'ਤੇ ਸ਼ਾਮਲ ਹੋਏ। ਇਸ ਸਮੇਂ ਸ਼੍ਰੀ ਬਾਵਾ ਨੇ ਦੱਸਿਆ ਕਿ 1 ਸਤੰਬਰ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਤੋਂਸੱਚਖੰਡ ਐਕਸਪ੍ਰੈੱਸ ਰਾਹੀਂ ਮਿਲਾਪ ਦਿਵਸ ਮਨਾਉਣ ਜਾ ਰਹੇ ਫਾਊਂਡੇਸ਼ਨ ਦੇ 20ਵੇਂ ਜੱਥੇ ਨੂੰ ਵਿਸ਼ਵ ਪ੍ਰਸਿੱਧ ਸਮਾਜਸੇਵੀ ਐੱਸ.ਪੀ. ਸਿੰਘ ਓਬਰਾਏ ਰਵਾਨਾ ਕਰਨ ਦੀ ਰਸਮ ਅਦਾ ਕਰਨਗੇ। ਉਹਨਾਂ ਦੱਸਿਆ ਕਿ ਜੱਥਾ 2 ਸਤੰਬਰ ਨੂੰ ਸ਼ਾਮ ਨੂੰ ਨਾਂਦੇੜ ਪਹੁੰਚੇਗਾ ਅਤੇ 3 ਸਤੰਬਰ ਨੂੰ ਸਵੇਰੇ ਸੱਚਖੰਡ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਅਤੇ 10 ਵਜੇ ਬੰਦਾ ਘਾਟ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਣਗੇ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਧੋ ਦਾਸ ਬੈਰਾਗੀ (ਬਾਬਾ ਬੰਦਾ ਸਿੰਘ ਬਹਾਦਰ) ਜੀ ਵਿਚਕਾਰ 3 ਸਤੰਬਰ 1708 ਨੂੰ ਹੋਏ ਮਿਲਾਪ ਤੋਂ ਬਾਅਦ ਹੀ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਭਗਤੀ ਤੋਂ ਸ਼ਕਤੀ ਦਾ ਰਸਤਾ ਅਖ਼ਤਿਆਰ ਕਰਕੇ 700 ਸਾਲ ਦੇ ਮੁਗ਼ਲ ਸਾਮਰਾਜ ਦਾ ਖ਼ਾਤਮਾ ਕੀਤਾ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)