ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ (vadde sahibzade) ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਚਮਕੌਰ ਸਾਹਿਬ (Chamkaur Sahib) ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸ੍ਰੀ ਅਖੰਡ ਪਾਠ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਹਾਸਲ ਜਾਣਕਾਰੀ ਮੁਤਾਬਕ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤ ਲਈ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸ਼ਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਲੰਗਰ ਲਗਾਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਗਈ ਹੈ।
ਇਸੇ ਦੌਰਾਨ ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲਿਸ ਮੁਲਾਜ਼ਮ ਡਿਊਟੀ ਦੇਣਗੇ। ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
-vadde-sahibzade-chamkaur-sahib-23-
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)