ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)