ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)