350th-anniversary-of-the-martyrdom-of-sri-guru-tegh-bahadur-sahib-ji-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

Sep1,2025 | Narinder Kumar | Amritsar

ਬੀਤੀ ਰਾਤ ਨਗਰ ਕੀਰਤਨ ਦਾ ਅਲਾਹਾਬਾਦ ਪੁੱਜਣ ’ਤੇ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਾਹਾਬਾਦ ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ


ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਵੱਖ-ਵੱਖ ਪੜਾਵਾਂ ’ਤੇ ਜਿਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ, ਉਥੇ ਹੀ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਹਨ। ਬੀਤੀ ਰਾਤ ਨਗਰ ਕੀਰਤਨ ਦਾ ਅਲਾਹਾਬਾਦ ਪੁੱਜਣ ’ਤੇ ਮੈਂਬਰ ਪਾਰਲੀਮੈਂਟ ਸ੍ਰੀ ਪ੍ਰਵੀਨ ਪਟੇਲ, ਵਿਧਾਇਕ ਸ੍ਰੀ ਹਰਸ਼ਵਰਦਨ ਵਾਜਪਾਈ, ਮੇਅਰ ਸ੍ਰੀ ਉਮੇਸ਼ ਗਨੇਸ਼ ਕੇਸਰਵਾਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਹ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਖੁਲਦਾਬਾਦ ਅਲਾਹਾਬਾਦ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਾਨ੍ਹਪੁਰ ਪੁੱਜਾ। ਰਸਤੇ ਵਿਚ ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ, ਉਥੇ ਹੀ ਏਅਰ ਫੋਰਸ ਦੇ ਜਵਾਨਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਵੱਖ-ਵੱਖ ਪੜਾਵਾਂ ’ਤੇ ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਅੱਗੇ ਤੋਂ ਨਗਰ ਕੀਰਤਨ ਦੇ ਸਵਾਗਤ ਲਈ ਆਈਆਂ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਵਿਖੇ ਰੁਕੇਗਾ, ਜਿਥੋਂ 2 ਸਤੰਬਰ ਨੂੰ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸਾਬਕਾ ਐਮਪੀ ਰੀਤਾ ਬਹੁਗੁਣਾ ਜੋਸ਼ੀ, ਡੀਐਮ ਸ੍ਰੀ ਮੁਨੀਸ਼ ਵਰਮਾ, ਸਥਾਨਕ ਸਿੱਖ ਆਗੂ ਬੀਬੀ ਗੋਵਿੰਦ ਕੌਰ, ਸ. ਦਵਿੰਦਰਪਾਲ ਸਿੰਘ, ਸ. ਆਰਐਸ ਬੇਦੀ, ਸ. ਇੰਦਰਪ੍ਰੀਤ ਸਿੰਘ, ਸ. ਦਿਲਜੀਤ ਸਿੰਘ, ਸ. ਗੁਰਚਰਨ ਸਿੰਘ, ਸ. ਜਸਮੀਤ ਸਿੰਘ, ਸ. ਹਰਪ੍ਰੀਤ ਸਿੰਘ, ਸ. ਮਨਜੀਤ ਸਿੰਘ, ਸ. ਪਰਮਜੀਤ ਸਿੰਘ, ਸ. ਐਮਪੀ ਸਿੰਘ, ਸ. ਤਰਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

350th-anniversary-of-the-martyrdom-of-sri-guru-tegh-bahadur-sahib-ji-


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB