ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਕਾਰਜ ਲਗਾਤਾਰ ਚੱਲ ਰਹੇ ਹਨ, ਉਥੇ ਹੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਬਿਮਾਰੀਆਂ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਪਰੇਅ ਮਸ਼ੀਨਾਂ ਰਾਹੀਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਮਾਨਯੋਗ ਪ੍ਰਧਾਨ ਸਾਹਿਬ ਦੀਆਂ ਹਦਾਇਤਾਂ ’ਤੇ ਅੱਜ 10 ਸਪਰੇਅ ਮਸ਼ੀਨਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਗਈਆਂ ਹਨ ਅਤੇ ਅਗਲੇ ਦਿਨਾਂ ਵਿਚ ਹੋਰ ਮਸ਼ੀਨਾਂ ਵੀ ਭੇਜੀਆਂ ਜਾਣਗੀਆਂ। ਇਹ ਮਸ਼ੀਨਾਂ ਜਰੱਈਏ ਹਰ ਪਿੰਡ ਤੱਕ ਪਹੁੰਚ ਕਰਕੇ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ, ਤਾਂ ਜੋ ਮੱਛਰ ਅਤੇ ਹੋਰ ਜ਼ਹਿਰੀਲੇ ਕੀੜਿਆਂ ਤੋਂ ਬਚਾਅ ਹੋ ਸਕੇ।
ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਨ੍ਹਾਂ ਸਪਰੇਅ ਮਸ਼ੀਨਾਂ ਦੀ ਸੇਵਾ ਜਲੰਧਰ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਵਿਚ ਸ. ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ, ਸ. ਅਮਰਬੀਰ ਸਿੰਘ ਮੌਂਟੀ, ਸ. ਗੁਰਦੀਪ ਸਿੰਘ ਰਾਵੀ, ਸ. ਇੰਦਰਪ੍ਰੀਤ ਸਿੰਘ ਕਾਲੜਾ ਅਤੇ ਬੀਬੀ ਬਰਿੰਦਰ ਕੌਰ ਹੋਠੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿਥੇ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਉਥੇ ਹੀ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰਾਹਤ ਕਾਰਜ ਵਿਚ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਰਣਜੀਤ ਸਿੰਘ ਕਾਹਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ, ਸ. ਗੁਰਜੀਤ ਸਿੰਘ ਨੀਲਾ ਨਰੋਆ, ਸ. ਜਗਦੀਪ ਸਿੰਘ ਬਿਰਦੀ, ਸ. ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ।
sgpc-dispatches-spray-machines-to-protect-people-in-flood-affected-areas-from-diseases
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)