ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਮੁੱਖ ਸਰਪ੍ਰਸਤ ਉੱਘੇ ਇਤਿਹਾਸਕਾਰ ਡਾ. ਸਵਰਾਜ ਸਿੰਘ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਗੁਰਿੰਦਰਜੀਤ ਕੌਰ ਖਹਿਰਾ ਅਤੇ ਅਵਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ।
ਇਸ ਸਮੇਂ ਡਾ. ਸਵਰਾਜ ਸਿੰਘ ਅਤੇ ਬਾਵਾ ਨੇ ਕਿਹਾ ਕਿ ਸ਼ੇਖ ਫਰੀਦ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਜ਼ਿੰਦਗੀ ਜਿਉਣ ਦਾ ਰਸਤਾ ਦਿਖਾਉਂਦੀ ਹੈ। ਉਹਨਾਂ ਕਿਹਾ ਕਿ ਜਿਸ ਮਨੁੱਖ ਵਿੱਚ ਨਿਮਰਤਾ, ਖਿਮਾ ਕਰਨਾ, ਜੁਬਾਨ ਦੀ ਮਿਠਾਸ ਹੈ, ਉਹੀ ਪਰਮਾਤਮਾ ਨੂੰ ਪਾਉਣ ਦੇ ਕਾਬਲ ਹੈ। ਉਹਨਾਂ ਕਿਹਾ ਕਿ ਫਰੀਦ ਜੀ ਨੇ ਰਸਭਿੰਨੀ ਪੰਜਾਬੀ ਭਾਸ਼ਾ ਰਾਹੀਂ ਇਲਾਹੀ ਹੁਕਮਾਂ ਨੂੰ ਆਮ ਲੋਕਾਂ ਲਈ ਉਚਾਰਿਆ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਪ ਜੀ ਦੇ 112 ਸਲੋਕ ਹਨ। ਉਹਨਾਂ ਦੇ ਲਿਖੇ ਸ਼ਬਦਾਂ ਵਿੱਚੋਂ "ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥" ਜੋ ਨਿਮਰਤਾ, ਖਿਮਾ, ਸਾਦਗੀ ਸਬਰ ਸੰਤੋਖ ਦਾ ਪ੍ਰਤੀਕ ਹੈ।
sheikh-farid-ji-s-arrival-anniversary-celebrated-at-baba-banda-singh-bahadur-bhawan
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)