ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ
ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਚ 'ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਨੇ। ਇਸ ਵਿਸ਼ਵ ਕੱਪ 'ਚ ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੋਹਲੀ ਅਤੇ ਰੋਹਿਤ ਦੇਨਾਲ-ਨਾਲ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਵੀ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਤਿੰਨੋਂ ਖਿਡਾਰੀ ਨਿਊਜ਼ੀਲੈਂਡ ਲਈ ਘਾਤਕ ਸਾਬਤ ਹੋਸਕਦੇਹਨ। ਕੋਹਲੀ ਇਸ ਵਾਰ ਟੂਰਟੂਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਨ੍ਹਾਂ ਨੇ 9 ਮੈਚਾਂ 'ਚ 594 ਦੌੜਾਂ ਬਣਾਈਆਂ ਹਨ। ਇਸ ਦੌਰਾਨ ਕੋਹਲੀ ਨੇ 2 ਸੈਂਕੜੇ ਅਤੇ 5 ਅਰਧ ਸੈਂਕੜੇ ਲਗਾਏ ਹਨ। ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਪਿਛਲੇ ਮੈਚ 'ਚ 95 ਦੌੜਾਂ ਬਣਾਈਆਂ ਸਨ। ਉਹ ਸੈਂਕੜਾ ਬਣਾਉਣ ਤੋਂ ਖੁੰਝ ਗਏ ਸੀ। ਪਰ ਉਨ੍ਹਾਂ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਕੋਹਲੀ ਇਸ ਵਾਰ ਵੀ ਨਿਊਜ਼ੀਲੈਂਡ ਨੂੰ ਹਰੇਸਕਦੇਨੇ। ਉਹ ਫਾਰਮ 'ਚ ਹੈਅਤੇ ਕਈ ਧਮਾਕੇਦਾਰ ਪਾਰੀਆਂ ਖੇਡ ਚੁੱਕੇ ਚੁੱ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨਿਊਜ਼ੀਲੈਂਡ
ਖਿਲਾਫ ਪਿਛਲੇ ਮੈਚ 'ਚ 46 ਦੌੜਾਂ ਬਣਾ ਕੇਆਊਟ ਹੋਗਏ ਸਨ। ਪਰ ਇਸ ਵਾਰ ਪ੍ਰਸ਼ੰਸਕ ਉਨ੍ਹਾਂ ਤੋਂ ਬਿਹਤਰ ਪ੍ਰਦਰਸ਼ਨ ਦੀ ਉਮੀਦ ਕਰਨਗੇ। ਰੋਹਿਤ ਨੇ ਹੁਣ ਤੱਕ 9 ਮੈਚਾਂ 'ਚ 503 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਰੋਹਿਤ ਨੇ ਇੱਕ ਸੈਂਕੜਾ ਵੀ ਲਗਾਇਆ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)