ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ—ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਸ੍ਰੀ ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਫਾਜਿਲਕਾ ਵੱਲੋ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਦੇ ਬਲਾਕ ਪੱਧਰੀ ਮੁਕਾਬਲਿਆ ਦਾ ਆਗਾਜ 05 ਸਤੰਬਰ ਤੋ ਜਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ, ਜਿਸ ਦਾ ਮੁੱਖ ਮੰਤਵ ਵੱਧ ਤੋ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ।ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਲੜੀ ਤਹਿਤ ਜਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਮਿਤੀ 05 ਸਤੰਬਰ 2024 ਤੋ 08 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ।
ਇਨ੍ਹਾਂ ਮੁਕਾਬਲਿਆਂ ਦੌਰਾਨ ਐਥਲੈਟਿਕਸ, ਫੁੱਟਬਾਲ, ਕਬੱਡੀ (ਨ.ਸ), ਕਬੱਡੀ(ਸ.ਸ), ਖੋਹ—ਖੋਹ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਵੱਖ—ਵੱਖ ਉਮਰ ਵਰਗਾਂ ਵਿੱਚ ਆਯੋਜਿਤ ਕਰਵਾਏ ਜਾ ਰਹੇ ਹਨ।ਉਹਨਾਂ ਵੱਲੋ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14 ਤੋ 70 ਸਾਲ ਤੋ ਉਪਰ ਤੱਕ ਦੇ ਲੜਕੇ—ਲੜਕੀਆਂ, ਮਹਿਲਾ—ਪੁਰਸ਼ ਹਿੱਸਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ।
ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜਰੂਰੀ ਹੈ। ਉਮਰ ਦੇ ਸਬੂਤ ਵਜੋ ਖਿਡਾਰੀ ਆਪਣਾ ਆਧਾਰ ਕਾਰਡ ਟੂਰਨਾਮੈਂਟ ਸਥਾਨ ਤੇ ਨਾਲ ਲੈ ਕੇ ਆਉਣਗੇ।ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਨੂੰ ਆਪਣੀ ਆਨਲਾਇਨ ਰਜਿਸਟ੍ਰੇਸ਼ਨ www.eservices.punjab.gov.in ਕਰਨੀ ਜਰੂਰੀ ਹੋਵੇਗੀ।ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦੁਪਿਹਰ ਸਮੇਂ ਖਾਣਾ ਮੁਫਤ ਵਿੱਚ ਵਿਭਾਗ ਵੱਲੋ ਦਿੱਤਾ ਜਾਵੇਗਾ।ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਦੇ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਸ੍ਰੀ ਅਰੁਣ ਕੁਮਾਰ ਜਿਨ੍ਹਾਂ ਦਾ ਮੋ: ਨੰ: 96466—06690 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)