jalandhar-to-london-arvind-kejriwal-and-cm-mann-flag-off-consignment-of-25-000-rugby-balls-for-global-matches

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

Jun11,2025 | Narinder Kumar | Jalandhar/chandigarh

ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਵਿੱਚ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ: ਅਰਵਿੰਦ ਕੇਜਰੀਵਾਲ

ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰ ਰਿਹਾ ਹੈ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਸ਼ਕਤੀ ਬਣਾ ਰਿਹਾ ਹੈ: ਮੁੱਖ ਮੰਤਰੀ ਮਾਨ


ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ 'ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ। ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ ਉਦਯੋਗ ਦੀ ਵਿਸ਼ਵ-ਵਿਆਪੀ ਸਾਖ ਨੂੰ ਉਜਾਗਰ ਕਰਦੇ ਹੋਏ ਆਗੂਆਂ ਨੇ ਮਿਹਨਤੀ ਅਤੇ ਦੂਰਦਰਸ਼ੀ ਨਿਰਮਾਤਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਲਗਾਤਾਰ ਵਿਸ਼ਵ ਪੱਧਰੀ ਉਤਪਾਦ ਬਣਾਏ ਹਨ। ਉਨ੍ਹਾਂ ਨੇ ਇਸ ਵਧਦੇ ਹੋਏ ਖੇਤਰ ਨੂੰ ਮਜ਼ਬੂਤ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਤੇ ਉੱਦਮੀਆਂ ਦੀ ਧਰਤੀ ਰਹੀ ਹੈ ਅਤੇ ਅੱਜ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ ਉਥਾਨ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਉਦਯੋਗਿਕ ਨੀਤੀਆਂ ਵਿਸ਼ੇਸ਼ ਤੌਰ 'ਤੇ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਤਿਆਰ ਕੀਤੀਆਂ ਗਈਆਂ ਹਨ, ਜੋ ਸੱਚਮੁੱਚ ਸੁਵਿਧਾਜਨਕ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਉਦਯੋਗ ਦੀਆਂ ਸਾਰੀਆਂ ਪ੍ਰਮੁੱਖ ਮੰਗਾਂ ਨੂੰ ਕੁਸ਼ਲਤਾ ਨਾਲ ਪੂਰਾ ਕੀਤਾ ਹੈ। ਦੋਵਾਂ ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਇਸ ਵੇਲੇ ਦੇਸ਼ ਵਿੱਚ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਮਾਣ ਕਰਦਾ ਹੈ, ਜੋ ਉਦਯੋਗਿਕ ਨਿਵੇਸ਼ ਨੂੰ ਹੋਰ ਵੀ ਆਕਰਸ਼ਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਹਿਲਾਂ ਹੀ 1.05 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕਰ ਲਏ ਹਨ, ਜਿਸ ਵਿੱਚ ਲਗਭਗ ਪੰਜ ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਪ੍ਰਮੁੱਖ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਵੱਧ ਰਹੀਆਂ ਹਨ, ਸੂਬੇ ਦੇ ਕਾਰੋਬਾਰ ਪੱਖੀ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ਉਦਯੋਗਿਕ ਕਾਰਜ ਨੈਤਿਕਤਾ ਦਾ ਪੂਰਾ ਫਾਇਦਾ ਉਠਾ ਰਹੀਆਂ ਹਨ। ਸਾਵੀ ਇੰਟਰਨੈਸ਼ਨਲ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੰਪਨੀ ਇਸ ਗੱਲ ਦੀ ਮਿਸਾਲ ਦਿੰਦੀ ਹੈ ਕਿ ਕਿਵੇਂ ਪੰਜਾਬੀ ਆਪਣੀ ਮਿਹਨਤ, ਵਚਨਬੱਧਤਾ ਅਤੇ ਦ੍ਰਿਸ਼ਟੀ ਨਾਲ ਵਿਸ਼ਵ ਪੱਧਰ 'ਤੇ ਆਪਣੀ ਪਛਾਣ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੱਚਮੁੱਚ ਆਲਮੀ ਨਾਗਰਿਕ ਹਨ, ਜੋ ਆਪਣੀ ਲਚਕੀਲੇਪਣ ਅਤੇ ਉੱਦਮ ਦੀ ਭਾਵਨਾ ਲਈ ਮਸ਼ਹੂਰ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਉਦਯੋਗਪਤੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕੇਜਰੀਵਾਲ ਅਤੇ ਮਾਨ ਦੋਵਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਉਦਯੋਗ ਦੇ ਮਿਆਰ ਨੂੰ ਉੱਚਾ ਚੁੱਕਣਾ ਜਾਰੀ ਰੱਖਣਗੇ। ਉਨ੍ਹਾਂ ਨੇ ਖੇਡ ਨਿਰਮਾਣ ਖੇਤਰ ਨੂੰ ਹੋਰ ਵੀ ਉੱਚਾਈਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

pbpunjab additional image pbpunjab additional image

jalandhar-to-london-arvind-kejriwal-and-cm-mann-flag-off-consignment-of-25-000-rugby-balls-for-global-matches


pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB