ਵਿਧਾਇਕ ਸੰਗੋਵਾਲ ਅਤੇ ਬਲਤੇਜ ਪੰਨੂ ਨੇ ਲਿਆ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਲੋਕਾਂ ਨਾਲ ਵੀ ਕਰਨਗੇ ਵਿਚਾਰ-ਵਟਾਂਦਰਾ
ਬੈਲ ਗੱਡੀਆਂ ਦੀ ਦੌੜਾਂ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਕਦਮ
ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਸੋਮਵਾਰ ਨੂੰ ਪੰਜਾਬ ਵਿੱਚ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸੁਰਜੀਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨ ਲਈ ਇੱਕ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਹ ਸਮਾਗਮ ਸੂਬਾ ਸਰਕਾਰ ਵੱਲੋਂ ਪਸ਼ੂਆਂ 'ਤੇ ਜ਼ੁਲਮ ਰੋਕੂ (ਪੰਜਾਬ ਸੋਧ) ਐਕਟ ਅਤੇ ਪਸ਼ੂਆਂ 'ਤੇ ਜ਼ੁਲਮ ਰੋਕੂ (ਬੈਲ ਗੱਡੀਆਂ ਦੀ ਦੌੜ ਦਾ ਆਚਰਣ) ਨਿਯਮਾਂ, 2025 ਨੂੰ ਪ੍ਰਵਾਨਗੀ ਦੇਣ ਤੋਂ ਕਰਵਿਆ ਜਾ ਰਿਹਾ ਹੈ।
ਇਹ ਸਮਾਗਮ ਕੱਲ੍ਹ (29 ਜੁਲਾਈ) ਮਹਿਮਾ ਸਿੰਘ ਵਾਲਾ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ।
ਵਿਧਾਇਕ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਸ਼ਾਮਲ ਲੋਕਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ। ਇਹ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ ਕਰੂਏਲਟੀ ਟੂ ਐਨੀਮਲਜ਼ (ਪੰਜਾਬ ਸੋਧ) ਬਿੱਲ 2025 ਨੂੰ ਪਾਸ ਕਰਨ ਲਈ ਚੁੱਕਿਆ ਗਿਆ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਸੂਬੇ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਹੋਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ, ਜਿਸ ਨਾਲ ਪੰਜਾਬ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਦਾ ਜਸ਼ਨ ਮਨਾਇਆ ਜਾਵੇਗਾ।
ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਏ.ਡੀ.ਸੀ ਅਮਰਜੀਤ ਬੈਂਸ, ਐਸ.ਡੀ.ਐਮ ਜਸਲੀਨ ਕੌਰ ਭੁੱਲਰ, ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਸ਼ਾਮਲ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)