ਮੁੱਖ ਮੰਤਰੀ ਨੇ ਗੈਂਗਸਟਰਾਂ ਵਰਗੀਆਂ ਕੌਮਾਂਤਰੀ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਮੁੱਦੇ ਸਰਹੱਦਾਂ ਦੇ ਬੰਧਨ ਤੋਂ ਪਰ੍ਹੇ ਹੁੰਦੇ ਹਨ ਅਤੇ ਪੰਜਾਬ ਕਾਨੂੰਨੀ ਮਾਮਲਿਆਂ ਤੇ ਕਿਸੇ ਵੀ ਲੋੜੀਂਦੀ ਸਹਾਇਤਾ ਬਾਰੇ ਯੂ.ਕੇ. ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਯੂ.ਕੇ. ਦੀਆਂ ਕੰਪਨੀਆਂ ਦਾ ਸਵਾਗਤ ਕਰਦਿਆਂ ਪੰਜਾਬ ਨੂੰ ਨਿਵੇਸ਼ਕਾਂ ਲਈ ਪਸੰਸਦੀਦਾ ਸਥਾਨ ਵਜੋਂ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਪਰਵਾਸੀ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ। ਉਨ੍ਹਾਂ ਨੇ ਨਿਵੇਸ਼ ਲਈ ਮੁੱਖ ਖੇਤਰਾਂ ਦੀ ਪਛਾਣ ਕੀਤੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਸਮੇਤ ਖੇਤੀਬਾੜੀ ਮਸ਼ੀਨਰੀ, ਫੂਡ ਪ੍ਰੋਸੈਸਿੰਗ ਅਤੇ ਆਈ.ਟੀ. ਸ਼ਾਮਲ ਹਨ।
ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਮਜ਼ਬੂਤ ਨਿਵੇਸ਼ ਈਕੋਸਿਸਟਮ ਰਾਹੀਂ ਵਾਜਬ ਬਿਜਲੀ ਦਰਾਂ, ਸਹੂਲਤਾਂ ਅਤੇ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਪਹਿਲੇ ਸਥਾਨ 'ਤੇ ਹੈ ਅਤੇ ਸੂਬੇ ਦਾ ਸਿੰਗਲ ਵਿੰਡੋ ਸਿਸਟਮ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਰਾਈਟ ਟੂ ਬਿਜ਼ਨਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਵਫ਼ਦ ਨੂੰ ਮਾਰਚ ਮਹੀਨੇ ਦੌਰਾਨ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ "ਮੌਕਿਆਂ ਦੀ ਧਰਤੀ" ਵਜੋਂ ਦਰਸਾਇਆ, ਜਿੱਥੇ ਵਿਸ਼ਵ-ਪ੍ਰਸਿੱਧ ਕੰਪਨੀਆਂ ਆਪਣੇ ਵਪਾਰ ਦਾ ਵਿਸਥਾਰ ਕਰਨ ਲਈ ਉਤਸੁਕ ਹਨ, ਜੋ ਕਿ ਸੂਬੇ ਦੀ ਸਥਿਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਮੋਹਾਲੀ ਦੁਨੀਆ ਦੀ "ਅਗਲੀ ਸਿਲੀਕਾਨ ਵੈਲੀ" ਹੋਵੇਗੀ ਕਿਉਂਕਿ ਇਥੇ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿਖੇ ਇੱਕ ਕੌਮਾਂਤਰੀ ਹਵਾਈ ਅੱਡਾ ਸਥਿਤ ਹੈ ਅਤੇ ਇਸ ਦੇ 100 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਅਤੇ ਪ੍ਰਤਿਭਾਸ਼ੀਲ ਕਾਰਜਬਲ ਮੌਜੂਦ ਹੈ, ਜੋ ਇਸਨੂੰ ਨਿਵੇਸ਼ ਲਈ ਬਿਹਤਰੀਨ ਸਥਾਨ ਬਣਾਉਂਦਾ ਹੈ। ਉਨ੍ਹਾਂ ਨੇ ਵਫ਼ਦ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ, ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ।
ਇਸ ਦੌਰਾਨ, ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਨੇ ਪਰਵਾਸੀ ਪੰਜਾਬੀਆਂ ਦੀ ਸਮਰੱਥਾ ਅਤੇ ਉਨ੍ਹਾਂ ਕੋਲ ਜੱਦੀ ਧਰਤੀ 'ਤੇ ਨਿਵੇਸ਼ ਲਈ ਉਪਲਬਧ ਵਿਆਪਕ ਫੰਡਾਂ ਬਾਰੇ ਗੱਲ ਕੀਤੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB