ਮੁੱਖ ਮੰਤਰੀ ਨੇ ਯੂ.ਕੇ. ਦੇ ਨਿਵੇਸ਼ਕਾਂ ਨੂੰ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.), 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਇਸ ਸੰਮੇਲਨ ਦੌਰਾਨ ਇੱਕ ਵਿਸ਼ੇਸ਼ ਯੂ.ਕੇ.-ਕੇਂਦ੍ਰਿਤ ਸੈਸ਼ਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦਾ ਸਵਾਗਤ ਕੀਤਾ, ਜਿਨ੍ਹਾਂ ਵਿੱਚ ਟਾਇਨੋਰ, ਹਿੰਦੁਸਤਾਨ ਯੂਨੀਲੀਵਰ, ਬੈੱਡਫੋਰਡ ਸਕੂਲ, ਮੁੰਜਾਲ ਬਰਮਿੰਘਮ ਯੂਨੀਵਰਸਿਟੀ, ਗੰਗਾ ਐਕਰੋਵੂਲਜ਼, ਨੈੱਟਸਮਾਰਟਜ਼, ਰੌਕਪੈਕਰ ਅਤੇ ਹੋਰ ਸ਼ਾਮਲ ਸਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂ.ਕੇ. ਤੋਂ ਨਵਾਂ ਨਿਵੇਸ਼ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਪਨੀਆਂ ਨੂੰ ਵਿਸ਼ੇਸ਼ ਤੌਰ 'ਤੇ ਪਰਾਲੀ ਦੇ ਪ੍ਰਬੰਧਨ ਅਤੇ ਵਾਤਾਵਰਨ-ਅਨੁਕੂਲ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਨ ਤਕਨਾਲੋਜੀਆਂ ਅਤੇ ਪ੍ਰੋਜੈਕਟਾਂ ਦੀ ਪੜਚੋਲ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਲਗਾਤਾਰ ਵਾਤਾਵਰਨ ਪੱਖੀ ਯਤਨਾਂ ਸਦਕਾ ਹੁਣ ਸੂਬੇ ਦੇ ਕਈ ਹਿੱਸਿਆਂ ਵਿੱਚ ਇਹ ਸੂਚਕ ਅੰਕ 70 ਤੋਂ ਘੱਟ ਹੈ। ਉਨ੍ਹਾਂ ਨੇ ਪੇਂਡੂ ਔਰਤਾਂ ਲਈ ਸ਼ੁਰੂ ਕੀਤੀ ਗਈ ਸਵੈ-ਸਹਾਇਤਾ ਗਰੁੱਪ ‘ਪਹਿਲ’ ਉਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਨੂੰ ਦੁਨੀਆ ਦੀ ਫੈਕਟਰੀ ਵਜੋਂ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਪੇਂਡੂ ਔਰਤਾਂ ਨੂੰ ਆਪਣੇ ਉਦਯੋਗਿਕ ਅਤੇ ਨਿਰਮਾਣ ਸਬੰਧੀ ਵਿਕਾਸ ਦੀ ਰੀੜ੍ਹ ਦੀ ਹੱਡੀ ਬਣਾਉਣਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਦੋ ਸਿਵਲ ਏਵੀਏਸ਼ਨ ਕਲੱਬ ਹਨ, ਜੋ ਹਵਾਬਾਜ਼ੀ ਨਾਲ ਸਬੰਧਤ ਹੁਨਰ ਅਤੇ ਸੰਪਰਕ ਨੂੰ ਸੂਬੇ ਵੱਲੋਂ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੇ ਹਨ।
ਪੰਜਾਬ ਅਤੇ ਯੂ.ਕੇ. ਦਰਮਿਆਨ ਪੁਰਾਣੀ ਅਤੇ ਭਾਵਨਾਤਮਕ ਸਾਂਝ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਹਮੇਸ਼ਾ ਭਾਰਤ, ਖਾਸ ਕਰਕੇ ਪੰਜਾਬ ਦਾ ਇੱਕ ਭਰੋਸੇਮੰਦ ਭਾਈਵਾਲ ਰਿਹਾ ਹੈ ਅਤੇ ਪੰਜਾਬੀ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹਨ। ਉਨ੍ਹਾਂ ਨੇ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਮੋਹਾਲੀ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਮਿਲ ਕੇ ਖੋਜ, ਨਵੀਨਤਾ ਅਤੇ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਯੂ.ਕੇ. ਦੇ ਉਦਯੋਗਪਤੀਆਂ ਅਤੇ ਪੰਜਾਬੀ ਪਰਵਾਸੀ ਭਾਈਚਾਰੇ ਨੂੰ ਸੂਬੇ ਲਈ ਨਿਵੇਸ਼ ਆਕਰਸ਼ਿਤ ਕਰਨ ਵਾਸਤੇ ਪੰਜਾਬ ਦੇ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਵੱਲੋਂ ਚੁੱਕੀ ਗਈ ਮੋਹਾਲੀ ਅਤੇ ਲੰਡਨ ਦਰਮਿਆਨ ਸਿੱਧੀ ਉਡਾਣ ਦੀ ਮੰਗ ਦਾ ਵੀ ਸਮਰਥਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰ 'ਤੇ ਆਪਣੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣਾਂ, ਸਾਈਕਲ ਨਿਰਮਾਣ ਅਤੇ ਆਟੋ ਉਪਕਰਣਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਦੀਆਂ ਫਰਮਾਂ ਨਾਲ ਭਾਈਵਾਲੀ ਇਨ੍ਹਾਂ ਖੇਤਰਾਂ ਦਾ ਹੋਰ ਵਿਸਥਾਰ ਕਰ ਸਕਦੀ ਹੈ ਅਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਨੂੰ ਵਿਸ਼ਵਵਿਆਪੀ ਵੈਲਯੂ ਚੇਨ ਨਾਲ ਜੋੜ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਯੂ.ਕੇ. ਦੇ ਉਦਯੋਗਾਂ ਨਾਲ ਡੂੰਘੇ ਸਬੰਧਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਸੀ ਸਹਿਯੋਗ ਉਨ੍ਹਾਂ ਲਈ ਬੇਹੱਦ ਲਾਭਦਾਇਕ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੇ ਪੂਰਨ ਸਹਿਯੋਗ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂ.ਕੇ. ਨਾਲ ਆਪਣੇ ਸਬੰਧਾਂ ਦਾ ਵਿਸਥਾਰ ਕਰਕੇ ਇਸ ਨੂੰ ਨਵੀਨਤਾ, ਸਥਿਰਤਾ ਅਤੇ ਹੁਨਰ ਵਿਕਾਸ ਵਰਗੇ ਖੇਤਰਾਂ ਤੱਕ ਲੈ ਜਾਣ ਲਈ ਉਤਸੁਕ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਬਿਹਤਰ ਸੂਬਿਆਂ ਵਿੱਚੋਂ ਇੱਕ ਦਰਜਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੋਹਾਲੀ ਦੇ ਮਜ਼ਬੂਤ ਈਕੋਸਿਸਟਮ, ਸੁਚੱਜੀ ਬਿਜਲੀ ਸਪਲਾਈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੇਖਦਿਆਂ ਭਾਰਤੀ ਅਤੇ ਵਿਦੇਸ਼ੀ ਆਈ.ਟੀ. ਕੰਪਨੀਆਂ ਇੱਥੇ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸੁਕ ਹਨ।
ਇਸ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਐਲਬਾ ਸਮੈਰੀਗਲੀਓ ਨੇ ਦੋਵਾਂ ਧਿਰਾਂ ਦੀ ਸਰਗਰਮ ਭਾਈਵਾਲੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਪਰਵਾਸੀ ਭਾਈਚਾਰੇ ਦੇ ਉਦਯੋਗਪਤੀਆਂ ਨਾਲ ਕੰਮ ਕਰਨਾ ਉਨ੍ਹਾਂ ਲਈ ਇੱਕ ਦਿਲਚਸਪ ਅਨੁਭਵ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂ.ਕੇ. ਦਰਮਿਆਨ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ।
cm-pitches-punjab-as-key-investment-hub-for-uk
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB