*ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ " />

japan-based-industry-terms-punjab-best-destination-for-investment

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

Mar13,2026 | Narinder Kumar | Mohali (sas Nagar)

*ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ*


ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ ਕਰਾਰ ਦਿੰਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਲਈ ਮਾਹੌਲ ਬੇਹੱਦ ਸਾਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਗਤੀਸ਼ੀਲ ਉਦਯੋਗਿਕ ਨਜ਼ਰੀਆ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਢਾਂਚਾ ਜਪਾਨੀ ਕੰਪਨੀਆਂ ਨੂੰ ਵਾਧੇ - ਵਿਸਥਾਰ ਲਈ ਉਤਸ਼ਾਹਿਤ ਕਰ ਰਿਹਾ ਹੈ।
ਇਸ ਮੌਕੇ ਬੋਲਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਉਭਰਦੇ ਖੇਤਰਾਂ ਜਿਵੇਂ ਕਿ ਇੰਟੇਗ੍ਰੇਟਡ ਈਵੀ ਅਤੇ ਆਟੋਮੋਟਿਵ ਮੈਨੂਫੈਕਚਰਿੰਗ ਈਕੋਸਿਸਟਮ, ਖੇਤੀਬਾੜੀ ਮਸ਼ੀਨੀਕਰਨ, ਸਮਾਰਟ ਖੇਤੀਬਾੜੀ ਤਕਨਾਲੋਜੀ ਆਦਿ ਖੇਤਰਾਂ ਵਿੱਚ ਹੱਲਾਂ ਲਈ ਜਪਾਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਜਪਾਨ ਭਾਰਤ ਦਾ ਇਕ ਬੇਹੱਦ ਭਰੋਸੇਯੋਗ ਵਿਕਾਸ ਆਧਾਰਿਤ ਭਾਈਵਾਲ ਰਿਹਾ ਹੈ ਅਤੇ ਜਪਾਨੀ ਕੰਪਨੀਆਂ ਨੇ ਬੁਨਿਆਦੀ ਢਾਂਚੇ, ਅਤਿ- ਆਧੁਨਿਕ ਨਿਰਮਾਣ ਅਤੇ ਮੋਬਿਲਿਟੀ ਖੇਤਰਾਂ ਵਿੱਚ ਆਧੁਨਿਕ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
ਰਾਜ ਵਿੱਚ ਉਦਯੋਗਿਕ ਗਤੀਵਿਧੀਆਂ ਦੇ ਹੁਲਾਰੇ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਨਿਰਮਾਣ ਆਧਾਰ, ਬੇਹੱਦ ਹੁਨਰਮੰਦ ਕਰਮੀ ਤੇ ਉੱਤਰੀ ਭਾਰਤ ਦੇ ਮੁੱਖ ਬਾਜ਼ਾਰਾਂ ਨਾਲ ਰਣਨੀਤਿਕ ਸੰਪਰਕ ਹੈ, ਜੋ ਇਸ ਨੂੰ ਆਲਮੀ ਪੱਧਰ ਦੇ ਭਾਈਵਾਲਾਂ ਲਈ ਆਕਰਸ਼ਨ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ, ਆਟੋਮੋਟਿਵ ਮਟੀਰੀਅਲ ਅਤੇ ਇੰਡਸਟਰੀਅਲ ਕੋਟਿੰਗਜ਼ ਵਰਗੇ ਖੇਤਰਾਂ ਵਿੱਚ ਜਪਾਨੀ ਕੰਪਨੀਆਂ ਦੀ ਸਫਲ ਮੌਜੂਦਗੀ ਇੰਡੋ-ਜਪਾਨੀ ਉਦਯੋਗਿਕ ਸਹਿਯੋਗ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।
ਟਿਕਾਊ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਬਾਇਓਮਾਸ ਦੀ ਵਰਤੋਂ, ਨਵਿਆਉਣਯੋਗ ਊਰਜਾ ਅਤੇ ਸਰਕੁਲਰ ਅਰਥਵਿਵਸਥਾ ਤਹਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਸੁਧਾਰਾਂ, ਉੱਚ ਗੁਣਵੱਤਾ ਪ੍ਰਬੰਧਨ ਰਾਹੀਂ ਹੁਨਰ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਉਦਯੋਗਿਕ ਤਾਕਤ ਅਤੇ ਜਪਾਨ ਦੀ ਤਕਨਾਲੋਜੀ ਆਧਾਰਿਤ ਮੁਹਾਰਤ ਦੀ ਸਾਂਝ ਨਾਲ ਲੰਮਚਿਰੀ ਨਿਰਮਾਣ ਅਤੇ ਨਵੀਨਤਾ ਆਧਾਰਿਤ ਭਾਈਵਾਲੀ ਬਣ ਸਕਦੀ ਹੈ ਜੋ ਟਿਕਾਊ ਵਿਕਾਸ, ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਤੇ ਸਾਂਝੀ ਖੁਸ਼ਹਾਲੀ ਨੂੰ ਹੁਲਾਰਾ ਦੇਵੇਗੀ।
ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਇਕ ਅਹਿਮ ਉਦਯੋਗਿਕ ਨੀਤੀ ਜਾਰੀ ਕੀਤੀ ਹੈ ਜਿਸ ਵਿੱਚ 24 ਤਰਜੀਹੀ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਉੱਘੇ ਉਦਯੋਗਪਤੀਆਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਅਤੇ ਉਦਯੋਗਿਕ ਧਿਰਾਂ ਵੱਲੋਂ ਦਿੱਤੀਆਂ 77 ਫੀਸਦੀ ਤੋਂ ਵੱਧ ਸਿਫਾਰਸ਼ਾਂ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ ਲਾਗੂ ਕੀਤਾ ਹੈ ਜਿਸ ਅਧੀਨ ਉਦਯੋਗਿਕ ਤਜਵੀਜ਼ਾਂ ਲਈ 5 ਤੋਂ 18 ਦਿਨਾਂ ਵਿੱਚ ਪ੍ਰਿੰਸੀਪਲ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ 45 ਦਿਨਾਂ ਦੀ ਮਿਆਦ ਪੂਰੀ ਹੋਣ ‘ਤੇ ਡੀਮਡ ਅਪਰੂਵਲ ਸਰਟੀਫਿਕੇਸ਼ਨ ਦੇਣ ਦਾ ਪ੍ਰਬੰਧ ਹੈ।

*ਜਪਾਨੀ ਸਫਾਰਤ ਦੇ ਮੰਤਰੀ ਯਾਮਾਜ਼ਾਕੀ ਫੁਮਿਓ* ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਪਾਨ ਦੋ ਵੱਡੇ ਲੋਕਤੰਤਰਿਕ ਦੇਸ਼ਾਂ ਵਜੋਂ ਵਿਭਿੰਨ ਉਦਯੋਗਿਕ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

*ਤੋਪਾਨ ਸਪੈਸ਼ਲਟੀ ਫਿਲਮਜ਼ ਪ੍ਰਾਈਵੇਟ ਲਿਮਿਟਡ* ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਵਿੱਚ ਉਨ੍ਹਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਸੀ ਅਤੇ ਕੰਪਨੀ ਵਲੋਂ ਨਜ਼ਦੀਕੀ ਸਮੇਂ ਵਿੱਚ ਪੰਜਾਬ ਵਿੱਚ 300 ਤੋਂ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।
*ਯਾਨਮਾਰ ਐਗਰੀਕਲਚਰਲ* ਮਸ਼ੀਨਰੀ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਵਾਈਸ ਪ੍ਰੈਜ਼ੀਡੈਂਟ (ਓਪਰੇਸ਼ਨਜ਼) ਸੁਮਿਤ ਕਪਲੀਸ਼ ਨੇ ਕਿਹਾ ਕਿ ਪੰਜਾਬ ਨਾਲ ਕੰਪਨੀ ਦਾ ਮਜ਼ਬੂਤ ਨਾਤਾ ਹੈ ਕਿਉਂਕਿ ਇੱਥੇ ਹੁਨਰ, ਕਾਰੀਗਰੀ ਦੀ ਅਮੀਰ ਪਰੰਪਰਾ ਤੇ ਸੁਖਾਵੇਂ ਉਦਯੋਗਿਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸਾਜ਼ਗਾਰ ਅਤੇ ਉਤਸ਼ਾਹਵਧਾਊ ਕਾਰੋਬਾਰੀ ਸੱਭਿਆਚਾਰ, ਉਦਯੋਗ-ਪੱਖੀ ਨੀਤੀਆਂ, ਬਿਜਲੀ ਸਪਲਾਈ ਤੇ ਸ਼ਾਨਦਾਰ ਸੜਕੀ ਸੰਪਰਕ ਨੇ ਕੰਪਨੀ ਨੂੰ ਕਾਰੋਬਾਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।
*ਜਪਾਨ ਐਕਸਟਰਨਲ ਟਰੇਡ ਆਰਗਨਾਈਜ਼ੇਸ਼ਨ ਦੇ ਨੁਮਾਇੰਦੇ ਤਾਕੂ ਹੀਰੋਕੀ* ਨੇ ਕਿਹਾ ਕਿ ਦੋਵੇਂ ਦੇਸ਼ ਆਰਥਿਕ ਸੁਰੱਖਿਆ ਅਤੇ ਆਧੁਨਿਕ ਤਕਨਾਲੋਜੀਆਂ ਦੇ ਖੇਤਰ ਵਿੱਚ ਬੜੀ ਨੇੜਤਾ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਸੂਬੇ ਦੀ ਕਾਰੋਬਾਰ-ਅਨੁਕੂਲ ਉਦਯੋਗਿਕ ਨੀਤੀ ਦੇ ਮੱਦੇਨਜ਼ਰ ਜਪਾਨੀ ਕੰਪਨੀਆਂ ਦੀ ਵਧਦੀ ਦਿਲਚਸਪੀ ਨੂੰ ਹੋਰ ਹੁਲਾਰਾ ਦੇਵੇਗਾ।

japan-based-industry-terms-punjab-best-destination-for-investment



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB